ਥਾਣਾ ਸਿਟੀ ਦੀ ਪੁਲੀਸ ਨੇ ਇੱਕ ਨੌਜਵਾਨ ਦੀ ਕੁੱਟਮਾਰ ਅਤੇ ਧਮਕਾਉਣ ਦੇ ਦੋਸ਼ ਹੇਠ ਮੇਜਰ ਸਿੰਘ ਵਾਸੀ ਬੰਮਣਾ ਪਤੀ ਸਮਾਣਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਪੂਰਨ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਵਾਸੀ ਬੰਮਣਾ ਪੱਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ 12 ਜੁਲਾਈ ਦੀ ਸ਼ਾਮ ਨੂੰ ਸਰਕਾਰੀ ਹਾਈ ਸਕੂਲ ਸਮਾਣਾ ਦੇ ਕੋਲ ਮੁਲਜ਼ਮ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਚਾਕੂ ਮਾਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਰਾਰ ਹੋ ਗਿਆ। ਅਧਿਕਾਰੀ ਅਨੁਸਾਰ ਪੁਲੀਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।