ਨਾਜਾਇਜ਼ ਖਣਨ ਦੇ ਦੋਸ਼ ਹੇਠ ਕੇਸ ਦਰਜ
ਪੱਤਰ ਪ੍ਰੇਰਕ ਪਠਾਨਕੋਟ, 5 ਜੂਨ ਪਿੰਡ ਸ਼ੇਖੂਪੁਰ ਮੰਝੀਰੀ ਵਿੱਚ ਨਾਜਾਇਜ਼ ਖਣਨ ਕਰਨ ਸਬੰਧੀ ਖ਼ੁਫ਼ੀਆ ਸੂਚਨਾ ਮਿਲਣ ’ਤੇ ਖਣਨ ਵਿਭਾਗ ਦੇ ਅਧਿਕਾਰੀਆਂ ਅਤੇ ਥਾਣਾ ਨਰੋਟ ਜੈਮਲ ਸਿੰਘ ਦੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਅਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਮੌਕੇ ’ਤੇ...
Advertisement
ਪੱਤਰ ਪ੍ਰੇਰਕ
ਪਠਾਨਕੋਟ, 5 ਜੂਨ
Advertisement
ਪਿੰਡ ਸ਼ੇਖੂਪੁਰ ਮੰਝੀਰੀ ਵਿੱਚ ਨਾਜਾਇਜ਼ ਖਣਨ ਕਰਨ ਸਬੰਧੀ ਖ਼ੁਫ਼ੀਆ ਸੂਚਨਾ ਮਿਲਣ ’ਤੇ ਖਣਨ ਵਿਭਾਗ ਦੇ ਅਧਿਕਾਰੀਆਂ ਅਤੇ ਥਾਣਾ ਨਰੋਟ ਜੈਮਲ ਸਿੰਘ ਦੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਅਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਮੌਕੇ ’ਤੇ ਜੇਸੀਬੀ ਮਸ਼ੀਨ ਅਤੇ ਟਿੱਪਰ ਜ਼ਬਤ ਕੀਤਾ ਗਿਆ। ਟਿੱਪਰ ਵਿੱਚ ਕਰੀਬ 600 ਕਿਊਬਿਕ ਫੁੱਟ ਰੇਤ ਭਰਿਆ ਹੋਇਆ ਸੀ ਜਦੋਂਕਿ ਮੁਲਜ਼ਮ ਫ਼ਰਾਰ ਹੋ ਗਏ। ਮੁਲਜ਼ਮਾਂ ਵੱਲੋਂ ਜੇਸੀਬੀ ਮਸ਼ੀਨ ਰਾਹੀਂ ਰੇਤੇ ਦੀ ਖਣਨ ਕੀਤੀ ਗਈ ਸੀ। ਇਸ ’ਤੇ ਗ਼ੈਰਕਾਨੂੰਨੀ ਖਣਨ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਨਰੋਟ ਜੈਮਲ ਸਿੰਘ ਵਿੱਚ ਕੇਸ ਦਰਜ ਕੀਤਾ ਗਿਆ ਹੈ।
Advertisement
×