ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਤੇ ਸਾਮਾਨ ਚੋਰੀ

ਇੱਥੇ ਬੀਤੀ ਰਾਤ ਨਾਭਾ ਕੈਂਚੀਆਂ ਸਥਿਤ ਖੇਤੀਬਾੜੀ ਦੀਆਂ ਦਵਾਈਆਂ ਦੀ ਦੁਕਾਨ ਦਾ ਸ਼ਟਰ ਤੋੜ ਕੇ 20 ਹਜ਼ਾਰ ਰੁਪਏ ਦੇ ਕਰੀਬ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਚੋਰ ਫਰਾਰ ਹੋ ਗਏ। ਜਾਣਕਾਰੀ ਦਿੰਦਿਆਂ ਤੇਜੇ ਪੈਸਟੀਸਾਇਡ ਦੇ ਮਾਲਕ ਪਵਿੱਤਰ ਸਿੰਘ ਨੇ ਦੱਸਿਆ...
ਚੋਰੀ ਦੀ ਘਟਨਾ ਦੀ ਸੀਸੀਟੀਵੀ ਫੁਟੇਜ਼। -ਫੋਟੋ: ਮੱਟਰਾਂ
Advertisement
ਇੱਥੇ ਬੀਤੀ ਰਾਤ ਨਾਭਾ ਕੈਂਚੀਆਂ ਸਥਿਤ ਖੇਤੀਬਾੜੀ ਦੀਆਂ ਦਵਾਈਆਂ ਦੀ ਦੁਕਾਨ ਦਾ ਸ਼ਟਰ ਤੋੜ ਕੇ 20 ਹਜ਼ਾਰ ਰੁਪਏ ਦੇ ਕਰੀਬ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਚੋਰ ਫਰਾਰ ਹੋ ਗਏ। ਜਾਣਕਾਰੀ ਦਿੰਦਿਆਂ ਤੇਜੇ ਪੈਸਟੀਸਾਇਡ ਦੇ ਮਾਲਕ ਪਵਿੱਤਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਉਸ ਦੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਅੰਦਰ ਦਾਖ਼ਲ ਹੋਏ ਚੋਰ ਗਰੋਹ ਦੇ ਮੈਂਬਰਾਂ ਨੇ ਉਸ ਦੀ ਦੁਕਾਨ ਅੰਦਰ ਲੱਗੇ ਸੀਸੀਟੀਵੀ ਦੀ ਭੰਨ-ਤੋੜ ਕੀਤੀ ਅਤੇ ਫਿਰ ਦੁਕਾਨ ਅੰਦਰ ਲੱਗੇ ਕਾਊਂਂਟਰ ਦੇ ਸਾਰੇ ਦਰਾਜਾਂ ਦੀ ਭੰਨ-ਤੋੜ ਕਰਕੇ ਇਨ੍ਹਾਂ ਵਿੱਚੋਂ 20 ਹਜ਼ਾਰ ਰੁਪਏ ਦੇ ਕਰੀਬ ਦੀ ਨਕਦੀ ਅਤੇ ਦੁਕਾਨ ਵਿੱਚ ਲੱਗਿਆ ਵਾਈਫਾਈ ਵਾਲਾ ਮੋਡਮ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਜਦੋਂ ਉਨ੍ਹਾਂ ਦੁਕਾਨ ਖੋਲ੍ਹੀ ਤਾਂ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ। ਦੁਕਾਨ ਅੰਦਰ ਲੱਗੇ ਸੀਸੀਟੀਵੀ ਡੀਵੀਆਰ ਨੂੰ ਚੈੱਕ ਕਰਨ ’ਤੇ ਪਤਾ ਲੱਗਿਆ ਕਿ ਦੁਕਾਨ ਅੰਦਰ ਦੋ ਅਣਪਛਾਤੇ ਰਾਤ ਸਮੇਂ ਦਾਖ਼ਲ ਹੋਏ ਸਨ, ਜਿਨ੍ਹਾਂ ਦੇ ਹੱਥਾਂ ’ਚ ਤੇਜ਼ਧਾਰ ਹਥਿਆਰ ਅਤੇ ਸੱਬਲਾਂ ਵਗੈਰਾ ਸਨ। ਪਵਿੱਤਰ ਸਿੰਘ ਨੇ ਇਸ ਸਬੰਧੀ ਸੂਚਨਾ ਭਵਾਨੀਗੜ੍ਹ ਪੁਲੀਸ ਨੂੰ ਦਿੱਤੀ ਅਤੇ ਮੰਗ ਕੀਤੀ ਕਿ ਚੋਰਾਂ ਨੂੰ ਜਲਦੀ ਕਾਬੂ ਕੀਤਾ ਜਾਵੇ।

 

Advertisement

Advertisement
Show comments