ਕੇਸੀਟੀ ਕਾਲਜ ਵਿੱਚ ਤੀਆਂ ਮਨਾਈਆਂ
ਲਹਿਰਾਗਾਗਾ: ਕੇਸੀਟੀ ਕਾਲਜ ਆਫ ਇੰਜਨੀਅਰਿੰਗ ਅਤੇ ਟੈਕਨਾਲੋਜੀ ਫ਼ਤਹਿਗੜ੍ਹ ਵਿੱਚ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਵਿੱਚ ਸੁੰਦਰ ਪੁਰਾਤਨ ਪੰਜਾਬੀ ਪਹਿਰਾਵੇ ਅਤੇ ਗਹਿਣਿਆਂ ਨਾਲ ਸਜੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਵਿਦਿਆਰਥਣਾਂ ਨੇ ਬੋਲੀਆਂ, ਗਿੱਧਾ, ਕਿੱਕਲੀ, ਸਕਿੱਟ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਗਤੀਵਿਧੀਆਂ ਨਾਲ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮਹਿੰਦੀ ਮੁਕਾਬਲੇ ਵਿੱਚ ਪੂਜਾ ਕੌਰ ਬੀਸੀਏ ਨੇ ਪਹਿਲਾ ਸਥਾਨ ਹਾਸਲ ਕੀਤਾ। ਖੇਡਾਂ ਵਿੱਚੋਂ ਜਿੱਤਣ ਵਾਲੀਆਂ ਵਿਦਿਆਰਥਣਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰੋ. ਰਾਜਦੀਪ ਸਿੰਘ ਨੇ ਵਿਦਿਆਰਥਣਾਂ ਤੋਂ ਸੱਭਿਆਚਾਰ ਨਾਲ ਸੰਬਧਿਤ ਸਵਾਲ ਵੀ ਪੁੱਛੇ। ਇਸ ਮੌਕੇ ਕਾਲਜ ਡੀਨ ਮਨੋਜ ਗੋਇਲ ਨੇ ਤੀਆਂ ਦੇ ਤਿਉਹਾਰ ਦੀ ਅਹਿਮੀਅਤ ਬਾਰੇ ਦੱਸਿਆ ਤੇ ਵਿਦਿਆਰਥੀਆਂ ਨੂੰ ਵਿਰਸੇ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਕਾਲਜ ਕਾਲਜ ਸਕੱਤਰ ਰਾਮ ਗੋਪਾਲ ਗਰਗ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੀਂ ਪੀੜ੍ਹੀ ਵਿੱਚ ਸੱਭਿਆਚਾਰ ਨਾਲ ਮੋਹ ਪੈਦਾ ਕਰਦੇ ਹਨ। ਇਸ ਦੌਰਾਨ ਕਾਲਜ ਪ੍ਰਧਾਨ ਜਸਵੰਤ ਸਿੰਘ ਵੜੈਚ ਤੇ ਚੇਅਰਮੈਨ ਮੌਂਟੀ ਗਰਗ ਵੀ ਹਾਜ਼ਰ। -ਪੱਤਰ ਪ੍ਰੇਰਕ