ਸੰਤ ਭਾਗ ਸਿੰਘ ਦੀ ਯਾਦ ’ਚ ਸਮਾਗਮ ਸ਼ੁਰੂ
ਪਿੰਡ ਘਨੌਰ ਕਲਾਂ ਵਿੱਚ ਸੰਤ ਭਾਗ ਸਿੰਘ ਦੀ 71 ਬਰਸੀ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸ਼ੁਰੂ ਹੋ ਗਏ ਹਨ। ਅੱਜ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਆਰੰਭ ਕਰਨ ਮਗਰੋਂ ਨਗਰ ਕੀਰਤਨ ਸਜਾਇਆ ਗਿਆ। ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ...
Advertisement
ਪਿੰਡ ਘਨੌਰ ਕਲਾਂ ਵਿੱਚ ਸੰਤ ਭਾਗ ਸਿੰਘ ਦੀ 71 ਬਰਸੀ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸ਼ੁਰੂ ਹੋ ਗਏ ਹਨ। ਅੱਜ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਆਰੰਭ ਕਰਨ ਮਗਰੋਂ ਨਗਰ ਕੀਰਤਨ ਸਜਾਇਆ ਗਿਆ। ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ ਗਿਆ। ਰਾਗੀਆਂ, ਢਾਡੀਆਂ, ਕਵੀਸ਼ਰਾਂ ਅਤੇ ਕਥਾਵਾਚਕਾਂ ਵੱਲੋਂ ਇਤਹਾਸ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ। ਸਰਪੰਚ ਜਸਵਿੰਦਰ ਸਿੰਘ ਘਨੌਰ ਅਤੇ ਰਾਜ ਸਿੰਘ ਨੇ ਦੱਸਿਆ ਕਿ 25 ਸਤੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸੇ ਦਿਨ ਸਵੇਰ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।
Advertisement
Advertisement