ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਆਖਰੀ ਦਿਨ ਵਿਸ਼ਵ ਪ੍ਰਸਿੱਧ ਸਿੱਖ ਵਿਦਵਾਨ ਗਿਆਨੀ ਰਾਜਿੰਦਰਪਾਲ ਸਿੰਘ ਨਾਭਾ ਨੇ ਸਿੱਖਾਂ ਨੂੰ ਅਪੀਲ...
ਗਿਆਨੀ ਰਾਜਿੰਦਰਪਾਲ ਸਿੰਘ ਨਾਭਾ ਦਾ ਸਨਮਾਨ ਕਰਦੇ ਹੋਏ ਸਿੱਖ ਆਗੂ।
Advertisement

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਆਖਰੀ ਦਿਨ ਵਿਸ਼ਵ ਪ੍ਰਸਿੱਧ ਸਿੱਖ ਵਿਦਵਾਨ ਗਿਆਨੀ ਰਾਜਿੰਦਰਪਾਲ ਸਿੰਘ ਨਾਭਾ ਨੇ ਸਿੱਖਾਂ ਨੂੰ ਅਪੀਲ ਕੀਤੀ ਕਿ ਸਾਰੇ ਸਿੱਖ ਪਰਿਵਾਰ ਖੁਦ ਅੰਮ੍ਰਿਤਧਾਰੀ ਬਣਕੇ ਆਪਣੇ ਬੱਚਿਆਂ ਨੂੰ ਗੁਰਬਾਣੀ ਦੇ ਲੜ ਲਾਉਣ। ਇਸ ਮੌਕੇ ਗਿਆਨੀ ਰਾਜਿੰਦਰਪਾਲ ਸਿੰਘ ਨਾਭਾ ਦੀਆਂ ਮਾਣਮੱਤੀਆਂ ਪੰਥਕ ਸੇਵਾਵਾਂ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਅਤੇ ਇਲਾਕੇ ਭਰ ਦੇ ਸਿੱਖ ਆਗੂਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਗਿਆਨੀ ਰਾਜਿੰਦਰਪਾਲ ਸਿੰਘ ਨੂੰ ਸਨਮਾਨਿਤ ਕਰਨ ਵਾਲਿਆਂ ਵਿੱਚ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੇ ਨਾਲ ਸਾਹਿਬਜ਼ਾਦਾ ਐਜੂਕੇਸ਼ਨਲ ਟਰੱਸਟ ਦੇ ਵਾਈਸ ਚੇਅਰਮੈਨ ਕਾਕਾ ਅਮਰਿੰਦਰ ਸਿੰਘ ਮੰਡੀਆਂ, ਸਰਪੰਚ ਕੁਲਜਿੰਦਰ ਸਿੰਘ ਬੂੰਗਾ, ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਹੈੱਡ ਗ੍ਰੰਥੀ ਗਿਆਨੀ ਅਵਤਾਰ ਸਿੰਘ ਬਧੇਸ਼ਾ ਤੇ ਪ੍ਰਿੰਸੀਪਲ ਬਲਜੀਤ ਸਿੰਘ ਟਿਵਾਣਾ ਆਦਿ ਹਾਜ਼ਰ ਸਨ।

Advertisement
Advertisement
Show comments