ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣਾ ਸਭ ਤੋਂ ਜ਼ਰੂਰੀ ਹੈ ਅਤੇ ਇਸ ਮਕਸਦ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਵੱਡੇ ਟੀਚੇ ਲਈ ਛੋਟੇ-ਛੋਟੇ ਟੀਚਿਆਂ ਦੀ ਬਲੀ ਦੇ ਕੇ ‘ਇੰਡੀਆ’ ਗੱਠਜੋੜ ਦਾ ਗਠਨ ਕੀਤਾ ਹੈ। ਇਸ ਕਾਰਨ ਭਾਜਪਾ ਘਬਰਾ ਗਈ ਹੈ। ਇੱਥੇ ਆਪਣੀ ਰਿਹਾਇਸ਼ ’ਤੇ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਅਤੇ ਕਾਂਗਰਸ ਵਿਚਾਲੇ ਤਾਲਮੇਲ ਸਥਾਪਤ ਕਰਨ ਲਈ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ’ਚ ਵਿਚਾਰ-ਵਟਾਂਦਰਾ ਸ਼ੁਰੂ ਹੋ ਗਿਆ ਹੈ। ਅਜਿਹੀ ਸਥਿਤੀ ਵਿਚ ਹੇਠਲੇ ਪੱਧਰ ’ਤੇ ਬਿਆਨਬਾਜ਼ੀ ਦਾ ਕੋਈ ਮਹੱਤਵ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਮਤਰਆ ਸਲੂਕ ਜਾਰੀ ਹੈ।