DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਕੇਂਦਰ ਤੇ ਸੂਬਾ ਸਰਕਾਰ ਨੌਜਵਾਨਾਂ ਨਾਲ ਧੋਖਾ ਕੀਤਾ: Raja Waring

ਵਿਦਿਆਰਥੀਆਂ ’ਤੇ ਲਾਠੀਚਾਰਜ ਅਤੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਤਿੱਖੇ ਹਮਲੇ ਕੀਤੇ

  • fb
  • twitter
  • whatsapp
  • whatsapp
featured-img featured-img
ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਸਵਾਗਤ ਕਰਦੇ ਹੋਏ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ।
Advertisement

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਪੁਰਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ‘ਆਪ’ ਸਰਕਾਰ ਨੂੰ ਨੌਜਵਾਨਾਂ ਤੇ ਮੁਲਾਜ਼ਮਾਂ ਵਿਰੋਧੀ ਕਰਾਰ ਦਿੰਦਿਆਂ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਦਿੱਲੀ ਪੁਲੀਸ ਵੱਲੋਂ ਵਿਦਿਆਰਥੀਆਂ ਨਾਲ ਕੀਤਾ ਗਿਆ ਵਤੀਰਾ ਬਹੁਤ ਨਿੰਦਣਯੋਗ ਹੈ ਅਤੇ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਗਿਆ। ਰਾਜਪੁਰਾ ਪੁੱਜਣ ’ਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਡਾ. ਅੰਬੇਦਕਰ ਚੌਕ ਵਿੱਚ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ‘ਆਪ’ ਸਰਕਾਰ ’ਤੇ ਹਮਲਾ ਬੋਲਦਿਆਂ ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਲਗਾਤਾਰ ਪੇਪਰ ਲੀਕ ਹੋਣ ਕਾਰਨ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ, ਇਸ ਲਈ ਕਾਂਗਰਸ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦੀ ਹੈ। ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ’ਤੇ ਹੋਈ ਪੁਲਿਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਸਮੇਤ ਪੂਰਾ ਮੰਤਰੀ ਮੰਡਲ ਸਫਾਈ ਕਰਮਚਾਰੀਆਂ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗੇ ਅਤੇ ਦੋਸ਼ੀ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਐੱਫ਼ ਆਈ ਆਰ ਦਰਜ ਕੀਤੀ ਜਾਵੇ।

ਇਸ ਮੌਕੇ ਯੂਥ ਆਗੂ ਨਿਰਭੈ ਸਿੰਘ ਮਿਲਟੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਬਲਾਕ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਕੌਂਸਲਰ ਅਮਨਦੀਪ ਸਿੰਘ ਨਾਗੀ, ਨਰਿੰਦਰ ਸੋਨੀ, ਅਮਰਜੀਤ ਸਿੰਘ ਲਿੰਕਨ, ਵਿਕਰਟ ਮਸੀਹ ਆਦਿ ਮੌਜੂਦ ਸਨ।

Advertisement

Advertisement
Advertisement
×