ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਧੂਰੀ, 15 ਅਪਰੈਲ
ਕਣਕ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸੁੰਗੜੇ ਹੋਏ ਦਾਣਿਆਂ ਦੇ ਸੈਂਪਲ ਲੈਣ ਲਈ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਭਾਰਤੀ ਖਾਦ ਨਿਗਮ ਦੀ ਟੀਮ ਨੇ ਅੱਜ ਧੂਰੀ ਮੰਡੀ ਦਾ ਦੌਰਾ ਕੀਤਾ। ਟੀਮ ਇੰਚਾਰਜ ਸੁਭਾਸ਼ ਡਡਵਾਲ ਦੀ ਅਗਵਾਈ ਹੇਠ ਕਣਕ ਦੇ ਸੈਂਪਲ ਭਰੇ ਗਏ। ਉਨ੍ਹਾਂ ਦੇ ਨਾਲ ਟੈਕਨੀਕਲ ਅਫਸਰ ਅੰਜੂ ਕੁਮਾਰੀ, ਜ਼ਿਲ੍ਹਾ ਖੁਰਾਕ ਸਪਲਾਈ ਅਫਸਰ ਨਰਿੰਦਰ ਸਿੰਘ ਅਤੇ ਮਾਰਕੀਟ ਕਮੇਟੀ ਧੂਰੀ ਦੇ ਜਸਵੰਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਧੂਰੀ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਲਗਾਤਾਰ ਹੋ ਰਹੀ ਹੈ। ਇਸ ਮੌਕੇ ਸੁਭਾਸ਼ ਡਡਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਦੌਰਾ ਕਰਕੇ ਕਣਕ ਦੇ ਸੈਂਪਲ ਲਏ ਜਾਣਗੇ।