ਘੱਗਰ ਨੂੰ ਚੌੜਾ ਕਰਵਾਉਣ ਲਈ ਵਿਚੋਲਗੀ ਕਰੇ ਕੇਂਦਰ: ਚੀਮਾ
ਹਰਿਆਣਾ ਦੀ ਸੁਪਰੀਮ ਕੋਰਟ ਤੋਂ ਲੲੀ ਸਟੇਅ ਕਾਰਨ ਚੌਡ਼ਾੲੀ ਦਾ ਕੰਮ ਨਹੀਂ ਲੱਗ ਰਿਹਾ ਕਿਸੇ ਤਣ-ਪੱਤਣ
Advertisement
ਪੰਜਾਬ ਸਰਕਾਰ ਘੱਗਰ ਦਰਿਆ ਕਾਰਨ ਵਾਰ-ਵਾਰ ਪੈਦਾ ਹੁੰਦੀ ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਪੱਕੇ ਹੱਲ ਲਈ ਵਚਨਬੱਧ ਹੈ ਪਰ ਗੁਆਂਢੀ ਸੂਬੇ ਹਰਿਆਣਾ ਵੱਲੋਂ ਘੱਗਰ ਦਰਿਆ ਦੇ ਪੰਜਾਬ ਵਿਚਲੇ ਕੁਝ ਹਿੱਸੇ, ਮਕਰੌੜ ਸਾਹਿਬ ਤੋਂ ਕੜੈਲ ਤੱਕ, ਨੂੰ ਚੌੜਾ ਕੀਤੇ ਜਾਣ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ਤੋਂ ਸਟੇਅ ਲਏ ਜਾਣ ਕਰ ਕੇ ਇਹ ਕਾਰਜ ਸਿਰੇ ਨਹੀਂ ਚੜ੍ਹ ਰਿਹਾ।
ਪੰਜਾਬ ਦੇ ਲੋਕਾਂ ਦੀ ਹੁੰਦੀ ਖੁਆਰੀ ਦੇ ਪੱਕੇ ਹੱਲ ਲਈ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਹਰਿਆਣਾ ਸਰਕਾਰ ਨੂੰ ਕਹਿ ਕੇ ਸਟੇਅ ਵਾਪਸ ਕਰਾਵੇ ਤਾਂ ਜੋ ਪੰਜਾਬ ਸਰਕਾਰ ਲੋਕਾਂ ਦੀ ਹਿਫਾਜ਼ਤ ਹਿੱਤ ਦਰਿਆ ਨੂੰ ਚੌੜਾ ਕਰ ਕੇ ਕੰਢੇ ਮਜ਼ਬੂਤ ਕਰ ਸਕੇ।
Advertisement
Advertisement