ਲਹਿਰਾਗਾਗਾ: ਅੱਜ ਇਥੇ ਸੀਨੀਅਰ ਸੈਕੰਡਰੀ ਸਕੂਲ ਨੇੜਲੇ ਗੋਬਿੰਦਗੜ੍ਹ ਖੋਖਰ ਵਿੱਚ ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਮੰਚ ਦੇ ਸਕੱਤਰ ਪ੍ਰਿੰਸੀਪਲ ਅਨਿਲ ਕੁਮਾਰ ਊਧਮ ਸਿੰਘ ਬਾਰੇ ਖੋਜ ਕਰਨ ਵਾਲੇ ਰਾਕੇਸ਼ ਕੁਮਾਰ ਬਾਰੇ ਜਾਣਕਾਰੀ ਦਿੱਤੀ। ਇਤਿਹਾਸਕਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਊਧਮ ਸਿੰਘ ਬਾਰੇ ਹਾਲੇ ਵੀ ਬਹੁਤ ਕੁਝ ਖੋਜਣਾ ਬਾਕੀ ਹੈ, ਕਿਉਂਕਿ ਅੰਗਰੇਜ਼ ਸਰਕਾਰ ਨੇ 2040 ਤੱਕ ਸ਼ਹੀਦ ਨਾਲ ਸਬੰਧਿਤ ਦਸਤਾਵੇਜ਼ਾਂ ’ਤੇ ਪਾਬੰਦੀ ਲਾਈ ਹੋਈ ਹੈ। ਰਾਕੇਸ਼ ਕੁਮਾਰ ਵੱਖ-ਵੱਖ ਸ਼ਹੀਦਾਂ ਬਾਰੇ ਸੋਲਾਂ (16) ਕਿਤਾਬਾਂ ਲਿਖ ਚੁੱਕੇ ਹਨ। ਪ੍ਰਿੰਸੀਪਲ ਸਰਦਾਰ ਇਕਬਾਲ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਊਧਮ ਸਿੰਘ ਦੇ ਵਿਚਾਰਾਂ ’ਤੇ ਚੱਲਣ ਦੀ ਪ੍ਰੇਰਿਆ। -ਪੱਤਰ ਪ੍ਰੇਰਕ