ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 23 ਅਗਸਤ
ਗੁਰਦੁਆਰਾ ਝਿੜ੍ਹਾ ਸਾਹਿਬ ਕਾਂਝਲਾ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਕਲੇਰ ਦੀ ਨਿਗਰਾਨੀ ਹੇਠ ਸਮੂਹ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਸੰਤ ਬਿਸ਼ਨ ਸਿੰਘ ਕਾਂਝਲਾ ਦੀ 72ਵੀਂ ਬਰਸੀ ਬੜੀ ਸ਼ਰਧਾ ਦੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪੈਣ ਉਪਰੰਤ ਉੱਚ ਕੋਟੀ ਦੇ ਢਾਡੀ ਭਾਈ ਬਲਦੇਵ ਸਿੰਘ ਲੌਂਗੋਵਾਲ, ਭਾਈ ਮਹਿੰਦਰ ਸਿੰਘ ਸਬਿੀਆ, ਭਾਈ ਮਲਕੀਤ ਸਿੰਘ ਲੌਂਗੋਵਾਲ, ਭਾਈ ਜੀਵਣ ਸਿੰਘ ਘਰਾਚੋਂ ਆਦਿ ਢਾਡੀ ਤੇ ਕਵੀਸ਼ਰੀ ਜਥਿਆਂ ਤੋਂ ਇਲਾਵਾ ਰਾਗੀ ਜਥਿਆਂ ਵੱਲੋਂ ਸੰਗਤਾਂ ਨੂੰ ਨਿਹਾਲ ਕੀਤਾ।