DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Basketball Championship: ਸੀ ਜੀ ਸੀ ਲਾਂਡਰਾਂ ਦੀਆਂ ਟੀਮਾਂ ਨੇ ਖ਼ਿਤਾਬ ਜਿੱਤੇ

ਮਸਤੂਆਣਾ ਸਾਹਿਬ ਵਿੱਚ ਅੰਤਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਸਮਾਪਤ

  • fb
  • twitter
  • whatsapp
  • whatsapp
featured-img featured-img
ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸਕੱਤਰ ਜਸਵੰਤ ਸਿੰਘ ਖਹਿਰਾ।
Advertisement

ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿੱਚ ਕਰਵਾਈ ਦੋ ਰੋਜ਼ਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਅੰਤਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈ। ਚੈਂਪੀਅਨਸ਼ਿਪ ਦੇ ਲੜਕਿਆਂ ਅਤੇ ਲੜਕੀਆਂ ਦੋਵੇਂ ਵਰਗਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ ਜੀ ਸੀ) ਲਾਂਡਰਾਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਚੈਂਪੀਅਨਸ਼ਿਪ ਦਾ ਉਦਘਾਟਨ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆਂ ਨੇ ਕੀਤਾ, ਜਦਕਿ ਹਰਸਿਮਰਨ ਸਿੰਘ, ਡੀ ਐੱਸ ਪੀ (ਡੀ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਲੜਕਿਆਂ ਦੇ ਫਾਈਨਲ ਵਿੱਚ ਸੀ ਜੀ ਸੀ ਲਾਂਡਰਾਂ ਨੇ ਚੈਂਪੀਅਨਸ਼ਿਪ ’ਤੇ ਕਬਜ਼ਾ ਕੀਤਾ, ਜਦਕਿ ਜੀ ਐੱਨ ਈ ਲੁਧਿਆਣਾ ਦੂਜੇ ਅਤੇ ਡੀ ਏ ਵੀ ਆਈ ਈ ਟੀ ਜਲੰਧਰ ਤੀਜੇ ਸਥਾਨ ’ਤੇ ਰਹੀ। ਲੜਕੀਆਂ ਵਿੱਚ ਵੀ ਸੀ ਜੀ ਸੀ ਲਾਂਡਰਾਂ ਦੀ ਟੀਮ ਚੈਂਪੀਅਨ ਬਣੀ। ਮਿਮਿਟ ਮਲੋਟ ਨੇ ਦੂਜਾ, ਸੀ ਟੀ ਸ਼ਾਹਪੁਰ ਨੇ ਤੀਜਾ ਅਤੇ ਆਈ ਕੇ ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇ ਚੌਥਾ ਸਥਾਨ ਹਾਸਲ ਕੀਤਾ। ਸਮਾਪਤੀ ਸਮਾਰੋਹ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਦਾ ਸਨਮਾਨ ਕੀਤਾ। ਇਸ ਮੌਕੇ ਸੀਨੀਅਰ ਕੌਂਸਲ ਮੈਂਬਰ ਬਲਦੇਵ ਸਿੰਘ ਭੰਮਾਬੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਹਰਿੰਦਰਵੀਰ ਸਿੰਘ ਫਤਹਿਗੜ੍ਹ, ਸਿਆਸਤ ਸਿੰਘ ਦੁੱਗਾਂ, ਡਾ. ਜਤਿੰਦਰ ਦੇਵ, ਡਾ. ਨਿਰਪਜੀਤ ਸਿੰਘ, ਡਾ. ਜਸਪਾਲ ਸਿੰਘ, ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਪ੍ਰੋ. ਰਣਧੀਰ ਸ਼ਰਮਾ, ਪ੍ਰੋ. ਸੁਖਜੀਤ ਸਿੰਘ ਸੁੱਖੀ, ਡਰੱਗ ਇੰਸਪੈਕਟਰ ਰੋਹਿਤ ਕਾਲੜਾ, ਪ੍ਰੇਮ ਚੰਦ ਜ਼ਿਲ੍ਹਾ ਪ੍ਰਧਾਨ ਕੈਮਿਸਟ ਐਸੋਸੀਏਸ਼ਨ, ਪ੍ਰਿੰਸੀਪਲ ਵਿਜੈ ਪਲਾਹਾ, ਪ੍ਰੋ. ਅਮਨਿੰਦਰ ਕੌਰ, ਗੁਰਜੀਤ ਸਿੰਘ ਉਭਾਵਾਲ, ਡਾ. ਮੋਨਿਕਾ, ਡਾ. ਰੂਪ ਸਿੰਘ ਸ਼ੇਰੋਂ ਹਾਜ਼ਰ ਸਨ।

Advertisement
Advertisement
×