ਚਾਬਾ ਨੇ ਸੰਗਰੂਰ ਦੇ ਡੀਸੀ ਵਜੋਂ ਅਹੁਦਾ ਸੰਭਾਲਿਆ
ਰਾਹੁਲ ਚਾਬਾ, ਆਈਏਐੱਸ ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਸ੍ਰੀ ਚਾਬਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਇਤਿਹਾਸਕ ਜ਼ਿਲ੍ਹੇ ਵਿਖੇ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ...
Advertisement
ਰਾਹੁਲ ਚਾਬਾ, ਆਈਏਐੱਸ ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਸ੍ਰੀ ਚਾਬਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਇਤਿਹਾਸਕ ਜ਼ਿਲ੍ਹੇ ਵਿਖੇ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਇਸੇ ਦੌਰਾਨ ਸੰਦੀਪ ਰਿਸ਼ੀ, ਆਈ.ਏ.ਐਸ., ਡਿਪਟੀ ਕਮਿਸ਼ਨਰ ਦਾ ਸੰਗਰੂਰ ਤੋਂ ਕਮਿਸ਼ਨਰ ਨਗਰ ਨਿਗਮ, ਜਲੰਧਰ ਵਜੋਂ ਤਬਾਦਲਾ ਹੋਣ ’ਤੇ ਡੀ.ਸੀ. ਦਫਤਰ ਐਂਪਲਾਈਜ਼ ਯੂਨੀਅਨ ਵੱਲੋਂ ਸ਼੍ਰੀ ਸੰਦੀਪ ਰਿਸ਼ੀ ਨੂੰ ਜ਼ਲ੍ਹਿਾ ਪ੍ਰਬੰਧਕੀ ਕੰਪਲੈਕਸ ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।
Advertisement
Advertisement
×