ਚੇਅਰਮੈਨ ਬਰਾੜ ਵੱਲੋਂ ਮੌਲਵੀਵਾਲਾ ਦਾ ਸਨਮਾਨ
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਚੁਸਤ ਦਰੁਸਤ ਬਣਾਉਣ ਦੇ ਮਕਸਦ ਨਾਲ ਕਿਰਤ ਵਿਭਾਗ ਪੰਜਾਬ ਦੇ ਬਣਾਏ ਗਏ ਅਹੁਦੇਦਾਰਾਂ ਵਿੱਚ ਪਾਰਟੀ ਦੇ ਸੀਨੀਅਰ ਆਗੂ ਮਹਿਲ ਸਿੰਘ ਮੌਲਵੀਵਾਲਾ ਨੂੰ ਮੈਂਬਰ ਬਣਾਇਆ ਗਿਆ ਹੈ। ਇਸ ਨਿਯੁਕਤੀ ਉੱਤੇ ਖੁਸ਼ੀ ਦਾ ਇਜ਼ਹਾਰ...
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਚੁਸਤ ਦਰੁਸਤ ਬਣਾਉਣ ਦੇ ਮਕਸਦ ਨਾਲ ਕਿਰਤ ਵਿਭਾਗ ਪੰਜਾਬ ਦੇ ਬਣਾਏ ਗਏ ਅਹੁਦੇਦਾਰਾਂ ਵਿੱਚ ਪਾਰਟੀ ਦੇ ਸੀਨੀਅਰ ਆਗੂ ਮਹਿਲ ਸਿੰਘ ਮੌਲਵੀਵਾਲਾ ਨੂੰ ਮੈਂਬਰ ਬਣਾਇਆ ਗਿਆ ਹੈ। ਇਸ ਨਿਯੁਕਤੀ ਉੱਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਮਹਿਲ ਸਿੰਘ ਮੌਲਵੀਵਾਲਾ ਦਾ ਸਨਮਾਨ ਕੀਤਾ ਹੈ।
ਮਾਰਕੀਟ ਕਮੇਟੀ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਰਕਰਾਂ ਨੂੰ ਹਮੇਸ਼ਾ ਮਾਣ-ਸਨਮਾਨ ਦਿੰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀ ਗਈ ਨਿਯੁਕਤੀ ਲਈ ‘ਆਪ’ ਆਗੂ ਮਹਿਲ ਸਿੰਘ ਮੌਲਵੀਵਾਲਾ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਯੂਥ ਵਿੰਗ ਦੇ ਸੂਬਾ ਜਰਨਲ ਸਕੱਤਰ ਨਵਲਦੀਪ ਸਿੰਘ ਦਾ ਧੰਨਵਾਦ ਕੀਤਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਹਲਕਾ ਕੋਆਰਡੀਨੇਟਰ ਬਲਜੀਤ ਸਿੰਘ ਮੌਲਵੀਵਾਲਾ, ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਦੇ ਸਾਬਕਾ ਪ੍ਰਧਾਨ ਪ੍ਰੀਤ ਗਿੱਲ, ਡਾਕਟਰ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

