ਭਵਾਨੀਗੜ੍ਹ: ਪੰਜਾਬ ਦੀ ਮਾਨ ਸਰਕਾਰ ਵੱਲੋਂ ਨਿੱਜੀ ਬੱਸਾਂ ਵਾਲਿਆਂ ਨੂੰ ਅਣਗੌਲਿਆਂ ਕਰਨ ਖਿਲਾਫ ਰੋਸ ਜ਼ਾਹਰ ਕਰਨ ਲਈ ਪ੍ਰਾਈਵੇਟ ਬੱਸ ਅਪਰੇਟਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਾਈਵੇਟ ਬੱਸ ਅਪਰੇਟਰ 9 ਅਗਸਤ ਨੂੰ ਆਪਣੀਆਂ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਗੇ। ਇੱਥੇ ਪ੍ਰਾਈਵੇਟ ਬੱਸ ਅਪਰੇਟਰ ਯੂਨੀਅਨ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਗਮਦੂਰ ਸਿੰਘ ਫੱਗੂਵਾਲਾ, ਜੋਗਿੰਦਰ ਸਿੰਘ ਮੇਲੀ, ਕਰਮਜੀਤ ਸਿੰਘ, ਦਿਆਕਰਨ ਸਿੰਘ, ਗੁਰਬਿੰਦਰ ਸਿੰਘ ਤੇ ਰਾਮ ਲਾਲ ਚਾਵਲਾ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਯੂਨੀਅਨ ਨਾਲ ਮੀਟਿੰਗ ਕਰਕੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਹਾਲੇ ਤੱਕ ਮੰਗਾਂ ਪੂਰੀਆਂ ਨਹੀਂ ਹੋਈਆਂ। -ਪੱਤਰ ਪ੍ਰੇਰਕ