ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਚੱਕਾ ਜਾਮ

ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਚੱਕਾ ਜਾਮ

ਕੰਮਕਾਜ ਠੱਪ ਕਰਕੇ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ ਦਿੰਦੇ ਹੋਏ ਕੱਚੇ ਮੁਲਾਜ਼ਮ। ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 19 ਮਈ

ਪੰਜਾਬ ਰੋਡਵੇਜ਼ ਪਨਬੱਸ/ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਸਥਾਨਕ ਡਿਪੂ ਦੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਕੰਮਕਾਜ ਠੱਪ ਕਰਕੇ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਤੇ ਵਿਭਾਗ ਦੇ ਉਚ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਵਿਭਾਗ ਦੀਆਂ ਨਾਕਾਮੀਆਂ ਨੂੰ ਦੂਰ ਕਰਨ ਲਈ ਬੀਤੇ ਕੱਲ੍ਹ ਤੋ ਸੰਘਰਸ਼ ਆਰੰਭ ਕੀਤਾ ਗਿਆ ਹੈ ਅਤੇ ਸਾਰੇ ਪੰਜਾਬ ਦੇ ਰੋਡਵੇਜ਼ ਦੇ ਸਾਰੇ ਡਿੱਪੂ ਬੰਦ ਕੀਤੇ ਹੋਏ ਹਨ ਪਰ ਫਿਰ ਵੀ ਅਧਿਕਾਰੀਆਂ ਵੱਲੋ ਜਥੇਬੰਦੀ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਅਫ਼ਸਰਸ਼ਾਹੀ ਅੜੀਅਲ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਬਿਨ੍ਹਾਂ ਇਨਕੁਆਰੀ ਡਿਊਟੀ ਤੋਂ ਫਾਰਗ ਕਰਨ ’ਤੇ ਰੋਕ ਲਗਾ ਕੇ ਰੂਟ ਆਫ਼ ਕਰਨ ਦੀ ਮੰਗ ਕਰ ਰਹੇ ਹਨ। ਮੁਫਤ ਸਫਰ ਸਹੂਲਤ ਕਾਰਨ ਬੱਸਾਂ ਵਿੱਚ ਸੌ ਤੋਂ ਉਪਰ ਸਵਾਰੀ ਸਫਰ ਕਰ ਰਹੀ ਹੈ ਜਿਸ ਕਾਰਨ ਡਰਾਈਵਰ ਕੰਡਕਟਰ ਦੀਆਂ ਨਾਜਾਇਜ਼ ਸ਼ਿਕਾਇਤਾਂ ਹੋ ਰਹੀਆਂ ਹਨ ਜਿਸ ਕਾਰਨ ਜਥੇਬੰਦੀ ਦਸ ਹਜ਼ਾਰ ਨਵੀਆਂ ਬੱਸਾਂ ਦੀ ਮੰਗ ਕਰ ਰਹੀ ਹੈ ਅਤੇ ਬੱਸਾਂ ਵਿੱਚ ਸਵਾਰੀ ਦੀ ਲਿਮਟ ਨਿਸਚਿਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਜਨਤਾ ਨੂੰ ਵਧੀਆ ਸਫਰ ਸਹੂਲਤ ਦਿੱਤੀ ਜਾ ਸਕੇ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਜੇਕਰ ਸ਼ਾਮ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਅਤੇ ਸੰਘਰਸ਼ਾਂ ਨੂੰ ਢਾਅ ਲਾਉਣ ਲਈ ਮੈਨੇਜਮੈਂਟ ਵੱਲੋਂ ਪੰਜਾਬ ਰੋਡਵੇਜ਼ ਦੇ ਮੁਲਾਜਮਾਂ ਵੱਲੋ ਪਨਬੱਸਾਂ ਚਲਵਾਈਆਂ ਗਈਆਂ ਤਾਂ ਭਲਕੇ ਪੀ ਆਰ ਟੀ ਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮ ਸੜਕਾਂ ’ਤੇ ਉਤਰਨਗੇ। ਨੈਸ਼ਨਲ ਹਾਈਵੇਅ ਜਾਮ ਕਰਨ ਦੇ ਨਾਲ ਨਾਲ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਡਿਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਉਪ ਪ੍ਰਧਾਨ ਰਣਦੀਪ ਸਿੰਘ ਬਾਵਾ, ਜਨਰਲ ਸਕੱਤਰ ਗਗਨਦੀਪ ਸਿੰਘ ਭੁੱਲਰ,ਚੇਅਰਮੈਨ ਲਖਵਿੰਦਰ ਸਿੰਘ ਬਿੱਟੂ, ਮਨਪ੍ਰੀਤ ਸਿੰਘ ਗਰੇਵਾਲ, ਰੁਪਿੰਦਰ ਸਿੰਘ ਫੌਜੀ ਨੇ ਵੀ ਸੰਬੋਧਨ ਕੀਤਾ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All