ਚੈਕਿੰਗ ਦੌਰਾਨ 15 ਸਕੂਲੀ ਵਾਹਨਾਂ ਦੇ ਚਲਾਨ ਕੱਟੇ
ਇਥੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਲਾਕ ਅਮਰਗੜ੍ਹ ਦੇ ਵੱਖ-ਵੱਖ ਸਕੂਲਾਂ ਦੀਆਂ 7 ਵੈਨਾਂ ਅਤੇ 18 ਬੱਸਾਂ ਦੀ ਚੈਕਿੰਗ ਕੀਤੀ ਗਈ। ਜਾਂਚ ਦੌਰਾਨ 15 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਟੀਮ...
ਇਥੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਲਾਕ ਅਮਰਗੜ੍ਹ ਦੇ ਵੱਖ-ਵੱਖ ਸਕੂਲਾਂ ਦੀਆਂ 7 ਵੈਨਾਂ ਅਤੇ 18 ਬੱਸਾਂ ਦੀ ਚੈਕਿੰਗ ਕੀਤੀ ਗਈ। ਜਾਂਚ ਦੌਰਾਨ 15 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਟੀਮ ਨੇ ਸਕੂਲ ਦੇ ਹੈੱਡਮਾਸਟਰ ਤੇ ਡਰਾਈਵਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਬੱਸਾਂ ਵਿਚ ਮਹਿਲਾ ਅਟੈਂਡਟ ਭੇਜਣੀ ਯਕੀਨੀ ਬਣਾਈ ਜਾਵੇ। ਇਸ ਤਰ੍ਹਾਂ ਅਮਰਗੜ੍ਹ ਦੇ ਨਾਲ ਲਗਦੇ ਪਿੰਡ ਬਾਂਗੜੀਆਂ ਵਿੱਚ ਵੱਖ- ਵੱਖ ਸਕੂਲਾਂ ਦੀਆਂ 15 ਬੱਸਾਂ ਦੀ ਚੈਕਿੰਗ ਕੀਤੀ ਗਈ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਬੱਸਾਂ ਅੰਦਰ ਅੱਗ ਬੁਝਾਊ ਸਿਲੰਡਰ, ਪ੍ਰਦੂਸ਼ਣ ਸਰਟੀਫਿਕੇਟ, ਮੈਡੀਕਲ ਕਿੱਟ, ਨੰਬਰ ਪਲੇਟਾਂ, ਡਰਾਈਵਰ ਦੀ ਵਰਦੀ, ਲੇਡੀ ਅਟੈਂਡਟ ਆਦਿ ਸਬੰਧੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਸੇਫ ਸਕੂਲ ਪਾਲਿਸੀ ਦੀਆਂ ਸ਼ਰਤਾਂ ਨਾ ਪੂਰੀ ਕਰਨ ਵਾਲੀਆਂ 3 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਨਾਲ ਹੀ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਸਕੂਲੀ ਬੱਸਾਂ ਨੂੰ ਇਕ ਹਫ਼ਤੇ ਵਿੱਚ ਆਪਣੀਆਂ ਕਮੀਆਂ ਪੂਰੀਆਂ ਕਰਨ ਲਈ ਹਦਾਇਤ ਕੀਤੀ।

