DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh Congress Protest: ਗੁਲਜ਼ਾਰ ਖ਼ੁਦਕੁਸ਼ੀ ਮਾਮਲਾ: ਚੰਡੀਗੜ੍ਹ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਅੱਜ

ਮੱਧ ਮਾਰਗ ’ਤੇ ਆਵਾਜਾਈ ਹੋਵੇਗੀ ਪ੍ਰਭਾਵਿਤ, ਚੰਡੀਗੜ੍ਹ ਪੁਲੀਸ ਵੱਲੋਂ ਐਡਵਾਈਜ਼ਰੀ ਜਾਰੀ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿਚ ਟਰੈਫਿਕ ਜਾਮ ਦੀ ਸੰਕੇਤਕ ਫੋਟੋ।
Advertisement

Chandigarh Congress Protest: ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਕਾਂਗਰਸ ਵੱਲੋਂ ਅੱਜ 15 ਸਤੰਬਰ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਵੱਡੀ ਗਿਣਤੀ ਸਿਆਸੀ ਆਗੂ ਸ਼ਾਮਲ ਹੋਣਗੇ ਜਿਨ੍ਹਾਂ ਵੱਲੋਂ ਸੈਕਟਰ 15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਮਾਰਚ ਕੀਤਾ ਜਾਵੇਗਾ।

ਕਾਂਗਰਸ ਪਾਰਟੀ ਦੇ ਪ੍ਰਦਰਸ਼ਨ ਕਾਰਨ ਚੰਡੀਗੜ੍ਹ ਪੁਲੀਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਲਏ ਹਨ। ਇਸ ਦੇ ਨਾਲ ਹੀ ਟਰੈਫ਼ਿਕ ਪੁਲੀਸ ਨੇ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ ਕਿਉਂਕਿ ਕਾਂਗਰਸ ਦੇ ਪ੍ਰਦਰਸ਼ਨ ਕਰ ਕੇ 15 ਸਤੰਬਰ ਨੂੰ ਦੁਪਹਿਰ ਸਮੇਂ ਮੱਧ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਟਰੈਫਿਕ ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਪ੍ਰਦਰਸ਼ਨ ਕਾਰਨ 15 ਸਤੰਬਰ ਨੂੰ ਸਵੇਰੇ 11:30 ਮਿੰਟ ’ਤੇ ਸੈਕਟਰ 15 ਅਤੇ 16 ਵਾਲੇ ਲਾਈਟ ਪੁਆਇੰਟ ਤੋਂ ਸੈਕਟਰ 16 ਹਸਪਤਾਲ ਵਾਲੇ ਚੌਕ ਤੱਕ ਅਤੇ ਮੱਧ ਮਾਰਗ ’ਤੇ ਸੈਕਟਰ 16 ਹਸਪਤਾਲ ਵਾਲੇ ਚੌਕ ਤੋਂ ਪੀ ਜੀ ਆਈ ਤੱਕ ਆਵਾਜਾਈ ਬੰਦ ਰਹੇਗੀ। ਇਸ ਲਈ ਚੰਡੀਗੜ੍ਹ ਟਰੈਫਿਕ ਪੁਲੀਸ ਨੇ ਲੋਕਾਂ ਨੂੰ ਬਦਲਵੇਂ ਰਾਹ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

Advertisement

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਵੱਲੋਂ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿੱਚ ਹਜ਼ਾਰਾਂ ਵਿਅਕਤੀਆਂ ਦਾ ਇਕੱਠ ਕਰਨ ਦੀ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਦੌਰਾਨ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਖਿੱਹ-ਧੂਹ ਹੋਣ ਦੀ ਸੰਭਾਵਨਾ ਵੀ ਹੈ।

Advertisement

Advertisement
×