ਉਗਰਾਹਾਂ ਜਥੇਬੰਦੀਂ ਵੱਲੋਂ ਚੱਠਾ ਨੰਨਹੇੜ੍ਹਾ ਇਕਾਈ ਦੀ ਚੋਣ
ਸੁਨਾਮ ਊਧਮ ਸਿੰਘ ਵਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਸੁਨਾਮ ਬਲਾਕ ਦੇ ਪਿੰਡ ਚੱਠਾ ਨਨਹੇੜ੍ਹਾ ਦੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਬਲਾਕ ਆਗੂ ਰਾਮਸਰਨ ਸਿੰਘ ਉਗਰਾਹਾਂ ਅਤੇ...
Advertisement
ਸੁਨਾਮ ਊਧਮ ਸਿੰਘ ਵਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਸੁਨਾਮ ਬਲਾਕ ਦੇ ਪਿੰਡ ਚੱਠਾ ਨਨਹੇੜ੍ਹਾ ਦੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਬਲਾਕ ਆਗੂ ਰਾਮਸਰਨ ਸਿੰਘ ਉਗਰਾਹਾਂ ਅਤੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਵਿਸੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਸਰਬਸੰਮਤੀ ਨਾਲ ਮੇਜਰ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਇਸ ਚੋਣ ਮੌਕੇ ਸੀਨੀਅਰ ਮੀਤ ਪ੍ਰਧਾਨ ਨਾਇਬ ਸਿੰਘ, ਮੀਤ ਪ੍ਰਧਾਨ ਅਜੈਬ ਸਿੰਘ, ਜਰਨਲ ਸੈਕਟਰੀ ਅਤੇ ਪ੍ਰੈਸ ਸਕੱਤਰ ਗਗਨਦੀਪ ਸਿੰਘ ਚੱਠਾ, ਖਜਾਨਚੀ ਨਿਰਮਲ ਸਿੰਘ, ਸੰਗਠਨ ਸਕੱਤਰ ਲੀਲਾ ਸਿੰਘ, ਪ੍ਰਚਾਰ ਸਕੱਤਰ ਗੁਰਚਰਨ ਸਿੰਘ ਟੌਹੜਾ, ਮੁੱਖ ਸਲਾਹਕਾਰ ਗੁਰਦੇਵ ਸਿੰਘ, ਸਲਾਹਕਾਰ ਦਰਬਾਰਾ ਸਿੰਘ ਅਤੇ ਭੋਲਾ ਸਿੰਘ ਵਲੰਟੀਅਰ, ਮੈਂਬਰ ਸ਼ਿੰਗਾਰਾ ਸਿੰਘ, ਤੇਜ਼ਾ ਸਿੰਘ, ਗੋਬਿੰਦ ਸਿੰਘ, ਭੂਰਾ ਸਿੰਘ, ਪਿੱਲਾ ਸਿੰਘ, ਬੇਅੰਤ ਸਿੰਘ, ਅਮਰੀਕ ਸਿੰਘ ਅਤੇ ਮੁਖਤਿਆਰ ਸਿੰਘ ਚੁਣੇ ਗਏ। -ਪੱਤਰ ਪ੍ਰੇਰਕ
Advertisement
Advertisement