ਸਕੂਲ ਸੇਫ਼ ਵਾਹਨ ਨੀਤੀ ਤਹਿਤ ਚੈਕਿੰਗ ਮੁਹਿੰਮ ਚਲਾਈ
ਸੰਗਰੂਰ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਬਲਾਕ ਲਹਿਰਾਗਾਗਾ ਵਿੱਚ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀ ਜਾਂਚ ਕੀਤੀ ਗਈ। ਇਸ ਚੈਕਿੰਗ ਵਿੱਚ ਸਿੱਖਿਆ ਵਿਭਾਗ, ਪੁਲੀਸ ਵਿਭਾਗ, ਸਿਹਤ, ਚਾਈਲਡ ਪ੍ਰੋਟੈਕਸ਼ਨ ਯੂਨਿਟ ਅਤੇ ਸੋਸ਼ਲ ਵੈਲਫੇਅਰ ਵਿਭਾਗ ਦੇ ਅਧਿਕਾਰੀ ਸ਼ਾਮਲ ਸਨ।
ਚੈਕਿੰਗ ਦੌਰਾਨ ਕੁਝ ਸਕੂਲਾਂ ਵਿੱਚ ਪ੍ਰਬੰਧ ਠੀਕ ਪਾਏ ਗਏ, ਜਦਕਿ ਕੁਝ ਥਾਵਾਂ ’ਤੇ ਕਮੀਆਂ ਮਿਲਣ ’ਤੇ ਨਿਯਮਾਂ ਦੀ ਉਲੰਘਣਾ ਕਾਰਨ 6 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਤੁਰੰਤ ਸੁਧਾਰ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ। ਟੀਮ ਨੇ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਾਂਚ ਦੌਰਾਨ ਸਕੂਲ ਵਾਹਨਾਂ ਦੀ ਸੁਰੱਖਿਆ, ਫਿਟਨੈੱਸ ਸਰਟੀਫਿਕੇਟ, ਡਰਾਈਵਰਾਂ ਦੇ ਲਾਈਸੈਂਸ, ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਫਸਟ ਐਡ ਬਾਕਸ, ਫਾਇਰ ਐਕਸਟਿੰਗੁਸ਼ਰ ਅਤੇ ਸਹਾਇਕ ਸਟਾਫ਼ ਦੀ ਹਾਜ਼ਰੀ, ਰਜਿਸਟਰ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਸੇਫ਼ਟੀ ਪ੍ਰੋਟੋਕੋਲ, ਸਟਾਫ਼ ਅਤੇ ਹੋਰ ਕਰਮਚਾਰੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧੀ ਚੈਕਿੰਗ ਕੀਤੀ ਗਈ।
