ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੇ ਵਿਕਰੀ ਕੇਂਦਰਾਂ ਦੀ ਚੈਕਿੰਗ

ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੇ ਵਿਕਰੀ ਕੇਂਦਰਾਂ ਦੀ ਚੈਕਿੰਗ

ਖੇਤੀਬਾੜੀ ਵਿਭਾਗ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਸੁਨਾਮ ’ਚ ਇੱਕ ਵਿਕਰੀ ਕੇਂਦਰ ਦੀ ਚੈਕਿੰਗ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਜੁਲਾਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਜ਼ਿਲ੍ਹਾ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ’ਚ ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੇ ਵਿਕਰੀ ਕੇਂਦਰਾਂ ਦੀ ਅਚਨਚੇਤਕ ਚੈਕਿੰਗ ਕੀਤੀ ਗਈ। ਵੱਖ-ਵੱਖ ਥਾਵਾਂ ਤੋਂ ਚੈਕਿੰਗ ਟੀਮ ਵੱਲੋਂ ਖਾਦਾਂ ਦੇ 57 ਤੇ ਕੀਟਨਾਸ਼ਕ ਦਵਾਈਆਂ ਦੇ 77 ਸੈਂਪਲ ਭਰੇ ਗਏ।

ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਮਲੇਰਕੋਟਲਾ ਤੇ ਸੁਨਾਮ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਚੈਕਿੰਗ ਕੀਤੀ ਗਈ ਹੈ। ਜ਼ਿਲ੍ਹਾ ਤੇ ਬਲਾਕ ਪੱਧਰ ਦੀਆਂ ਟੀਮਾਂ ਵੱਲੋਂ ਹੁਣ ਤੱਕ ਜ਼ਿਲ੍ਹੇ ’ਚੋਂ ਖਾਦਾਂ ਦੇ 57 ਤੇ ਕੀਟਨਾਸ਼ਕ ਦਵਾਈਆਂ ਦੇ 77 ਨਮੂਨੇ ਭਰੇ ਜਾ ਚੁੱਕੇ ਹਨ ਜਿਨ੍ਹਾਂ ’ਚੋਂ ਕ੍ਰਮਵਾਰ 30 ਤੇ 17 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਪਤ ਹੋਈਆਂ ਰਿਪੋਰਟਾਂ ’ਚੋਂ ਸਿਰਫ਼ ਇੱਕ ਖਾਦ ਦੇ ਸੈਂਪਲ ਦੀ ਰਿਪੋਰਟ ਸਬਸਟੈਂਡਰਡ ਆਈ ਹੈ ਜਿਸ ਤੋਂ ਬਾਅਦ ਸਬੰਧਤ ਫਰਮ ਵਿਰੁੱਧ ਬਣਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਵੱਖ-ਵੱਖ ਬਲਾਕਾਂ ਦੇ ਕੀਟਨਾਸ਼ਕ ਤੇ ਖਾਦ ਵਿਕ੍ਰੇਤਾਵਾਂ ਦੀ ਲੜੀਵਾਰ ਚੈਕਿੰਗ ਕਰਕੇ ਲਗਾਤਾਰ ਚਲਾਈ ਜਾ ਰਹੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਾਉਣੀ 2020 ਦੌਰਾਨ ਕਿਸਾਨਾਂ ਨੂੰ ਉੱਚ ਮਿਆਰ ਦੀਆਂ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਖਾਦਾਂ ਤੇ ਕੀਟਨਾਸ਼ਕਾਂ ਦੇ ਸੈਂਪਲ ਲੈਣ ਦੀ ਪ੍ਰਕਿਰਿਆ ਨਿਰੰਤਰ ਚੱਲ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਖੇਤੀ ਇਨਪੁਟਸ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕੇਵਲ ਅਧਿਕਾਰਤ ਨਿਰਮਾਤਾ ਕੰਪਨੀਆਂ ਦੇ ਬਣੇ ਉੱਚ ਮਿਆਰ ਦੇ ਉਤਪਾਦ ਹੀ ਕਿਸਾਨਾਂ ਨੂੰ ਸਹੀ ਬਿਲ ਸਮੇਤ ਦਿੱਤੇ ਜਾਣ। ਉਨ੍ਹਾਂ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧੀ ਅਣਗਹਿਲੀ ਕਰਨ ਵਾਲੀਆਂ ਫਰਮਾਂ ਖ਼ਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ੳਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਵਿਭਾਗ ਵੱਲੋਂ ਬਾਸਮਤੀ ਲਈ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ ਤਾਂ ਜੋ ਜ਼ਿਲ੍ਹੇ ’ਚ ਵਧੀਆ ਕੁਆਲਟੀ ਦੀ ਬਾਸਮਤੀ ਦੀ ਪੈਦਾਵਾਰ ਕੀਤੀ ਜਾ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All