DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਸੰਤ ਪੰਚਮੀ ਦੇ ਮੱਦੇਨਜ਼ਰ ਦੁਕਾਨਾਂ ਦੀ ਚੈਕਿੰਗ

ਬਸੰਤ ਰੁੱਤ ਦੇ ਮੱਦੇਨਜ਼ਰ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਅਪਰ ਅਪਾਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਮਚਾਰੀਆਂ ਨੇ ਸ਼ਹਿਰ ਵਿੱਚ ਪਤੰਗ ਅਤੇ ਚਾਈਨਾ ਡੋਰ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ ਤੇ ਉਨ੍ਹਾਂ ਦੇ ਗੁਦਾਮਾਂ ਦੀ ਚੈਕਿੰਗ ਕੀਤੀ। ਇਸ ਮੌਕੇ ਇੰਸਪੈਕਟਰ ਹਰਵਿੰਦਰ...

  • fb
  • twitter
  • whatsapp
  • whatsapp
featured-img featured-img
ਦੁਕਾਨਾਂ ਦੀ ਚੈਕਿੰਗ ਕਰਦੇ ਹੋਏ ਨਗਰ ਕੌਂਸਲ ਦੇ ਕਰਮਚਾਰੀ।
Advertisement

ਬਸੰਤ ਰੁੱਤ ਦੇ ਮੱਦੇਨਜ਼ਰ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਅਪਰ ਅਪਾਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਮਚਾਰੀਆਂ ਨੇ ਸ਼ਹਿਰ ਵਿੱਚ ਪਤੰਗ ਅਤੇ ਚਾਈਨਾ ਡੋਰ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ ਤੇ ਉਨ੍ਹਾਂ ਦੇ ਗੁਦਾਮਾਂ ਦੀ ਚੈਕਿੰਗ ਕੀਤੀ। ਇਸ ਮੌਕੇ ਇੰਸਪੈਕਟਰ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਬਸੰਤ ਰੁੱਤ ਵਿੱਚ ਬੱਚੇ ਅਤੇ ਨੌਜਵਾਨ ਪਤੰਗ ਉਡਾਉਣ ਨੂੰ ਪਹਿਲ ਦਿੰਦੇ ਹਨ, ਪਰ ਉਹ ਪਤੰਗ ਉਡਾਉਂਦੇ ਸਮੇਂ ਚਾਈਨਾ ਡੋਰ ਦੀ ਵਰਤੋਂ ਵੱਧ ਕਰਦੇ ਹਨ। ਚਾਈਨਾ ਡੋਰ ਦੀ ਵਰਤੋਂ ਕਰਨ ਨਾਲ ਜਿੱਥੇ ਲੋਕਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਪੰਛੀਆਂ ਦੇ ਪੈਰਾਂ ਵਿੱਚ ਫਸਣ ਨਾਲ ਉਨ੍ਹਾਂ ਦੀਆਂ ਜਾਨਾਂ ਵੀ ਅਜਾਈਂ ਚਲੀਆਂ ਜਾਂਦੀਆਂ ਹਨ। ਇਸ ਵਰਤਾਰੇ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਹਦਾਇਤ ਕੀਤੀ ਹੈ ਕਿ ਚਾਈਨਾ ਡੋਰ ਦੀ ਕਿਸੇ ਵੀ ਹਾਲਤ ਵਿੱਚ ਵਰਤੋਂ ਨਾ ਕੀਤੀ ਜਾਵੇ, ਤੇ ਨਾ ਹੀ ਉਸਨੂੰ ਬਾਜ਼ਾਰਾਂ ਵਿੱਚ ਵਿਕਣ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਦੁਕਾਨਦਾਰ ਚਾਈਨਾ ਡੋਰ ਦੀ ਸਟੋਰੇਜ ਜਾਂ ਵੇਚਦਾ ਫੜਿਆ ਗਿਆ, ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਇੰਸਪੈਕਟਰ ਦੀਪਕ ਕੁਮਾਰ ਤੇ ਕੁਲਵੰਤ ਸਿੰਘ ਮੌਜੂਦ ਸਨ।

Advertisement
Advertisement
×