ਚੀਮਾ ਵੱਲੋਂ ਨਹਿਰੀ ਪ੍ਰਾਜੈਕਟ ਦਾ ਉਦਘਾਟਨ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਮਹਿਲਾਂ ਚੌਕ ਵਿੱਚ ਲਗਭਗ 4.81 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਨਹਿਰੀ ਪਾਈਪਲਾਈਨ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਿੱਚ ਚੱਲ ਰਹੇ, ਮੁਕੰਮਲ ਹੋ ਚੁੱਕੇ ਅਤੇ ਨਵੇਂ ਸ਼ੁਰੂ ਕੀਤੇ ਜਾਣ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਮਹਿਲਾਂ ਚੌਕ ਵਿੱਚ ਲਗਭਗ 4.81 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਨਹਿਰੀ ਪਾਈਪਲਾਈਨ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਿੱਚ ਚੱਲ ਰਹੇ, ਮੁਕੰਮਲ ਹੋ ਚੁੱਕੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ।
ਸ੍ਰੀ ਚੀਮਾ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਹੋਰ ਬਿਹਤਰ ਸਹੂਲਤਾਂ ਦੇਣ ਲਈ ਲਗਭਗ 1.90 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਪਾਈਪਲਾਈਨ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਜਾਂ ਪ੍ਰਗਤੀ ਅਧੀਨ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਲਟਕਦੇ ਅਤੇ ਅਧੂਰੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਵਾਇਆ ਜਾ ਰਿਹਾ ਹੈ। ਮਹਿਲਾਂ ਚੌਕ ਵਿੱਚ ਇੰਟਰਲੌਕ ਟਾਈਲਾਂ ਲਾ ਕੇ ਸੁੰਦਰ ਪਾਰਕ ਵੀ ਵਿਕਸਿਤ ਕੀਤਾ ਜਾ ਰਿਹਾ ਹੈ। ਸਟ੍ਰੀਟ ਲਾਈਟਾਂ ਸਬੰਧੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਲਗਭਗ 3 ਲੱਖ ਸਟ੍ਰੀਟ ਲਾਈਟਾਂ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਪੰਚਾਇਤਾਂ ਨੂੰ ਆਪਣੇ ਮਤੇ ਪਾਸ ਕਰਕੇ ਭੇਜਣ ਦੀ ਅਪੀਲ ਕੀਤੀ, ਤਾਂ ਜੋ ਲੋੜ ਅਨੁਸਾਰ ਲਾਈਟਾਂ ਲਗਾਈਆਂ ਜਾ ਸਕਣ। ਉਨ੍ਹਾਂ ਪਿੰਡਾਂ ਵਿੱਚ ਸੁਰੱਖਿਆ ਲਈ ਮੁੱਖ ਚੌਕਾਂ, ਰਸਤਿਆਂ ਅਤੇ ਬਾਜ਼ਾਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਇੰਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪ੍ਰੀਤੂ, ਸਰਪੰਚ ਰਵਿੰਦਰ ਸਿੰਘ ਮਾਨ, ਹਰਵਿੰਦਰ ਸਿੰਘ ਛਾਜਲੀ, ਪਰਮਜੀਤ ਕੌਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

