ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੀਮਾ ਨੇ ਸਬ-ਡਿਵੀਜ਼ਨਲ ਕੰਪਲੈਕਸ ਦੀ ਉਸਾਰੀ ਸ਼ੁਰੂ ਕਰਵਾਈ

ਦਿੜ੍ਹਬਾ ਵਾਸੀਆਂ ਨੂੰ ਇੱਕੋ ਛੱਤ ਹੇਠਾਂ ਮਿਲਣਗੀਆਂ ਪ੍ਰਸ਼ਾਸਨਿਕ ਸੇਵਾਵਾਂ: ਵਿੱਤ ਮੰਤਰੀ
ਮੰਤਰੀ ਹਰਪਾਲ ਸਿੰਘ ਚੀਮਾ ਸਬ-ਡਿਵੀਜ਼ਨ ਕੰਪਲੈਕਸ ਦੀ ਉਸਾਰੀ ਸ਼ੁਰੂ ਕਰਵਾਉਂਦੇ ਹੋਏ।
Advertisement

ਰਣਜੀਤ ਸਿੰਘ ਸ਼ੀਤਲ

ਦਿੜ੍ਹਬਾ ਮੰਡੀ, 8 ਜੁਲਾਈ

Advertisement

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ-ਡਿਵੀਜ਼ਨਲ ਕੰਪਲੈਕਸ ਦਿੜ੍ਹਬਾ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਹ ਇਮਾਰਤ ਇੱਕ ਸਾਲ ਵਿੱਚ ਮੁਕੰਮਲ ਕਰ ਕੇ ਦਿੜ੍ਹਬਾ ਵਾਸੀਆਂ ਨੂੰ ਸਮਰਪਿਤ ਕੀਤੀ ਜਾਵੇਗੀ। ਸ੍ਰੀ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿੱਚ ਤਹਿਸੀਲ ਅਤੇ ਸਬ-ਤਹਿਸੀਲ ਕੰਪਲੈਕਸਾਂ ਦੀ ਘਾਟ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀ ਗਈ ਇਸ ਪਹਿਲਕਦਮੀ ਦਾ ਚੁਫੇਰਿਓਂ ਸਵਾਗਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੜ੍ਹਬਾ ਵਿੱਚ ਵੀ ਸਮੂਹ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਦੇ ਦਫ਼ਤਰ ਵੱਖ ਵੱਖ ਥਾਵਾਂ ’ਤੇ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬ-ਡਿਵੀਜ਼ਨਲ ਕੰਪਲੈਕਸ ਦੇ ਬਣਨ ਨਾਲ ਲੋਕਾਂ ਨੂੰ ਇੱਕੋ ਛੱਤ ਹੇਠਾਂ ਸਾਰੀਆਂ ਸੇਵਾਵਾਂ ਮਿਲ ਸਕਣਗੀਆਂ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਸਮੇਂ ਵਿੱਚ ਇਸ ਕੰਪਲੈਕਸ ਦੀ ਉਸਾਰੀ ਉੱਤੇ ਕਰੀਬ 10.68 ਕਰੋੜ ਰੁਪਏ ਲਾਗਤ ਆਉਣ ਦਾ ਅਨੁਮਾਨ ਸੀ ਪਰ ਹੁਣ ਇਹ ਉਸਾਰੀ ਕਾਰਜ ਕਰੀਬ 9.24 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾਣਗੇ। ਇਸ ਨਾਲ ਕਰੀਬ 1.44 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸਬ-ਡਿਵੀਜ਼ਨਲ ਕੰਪਲੈਕਸ ਵਿੱਚ ਸਰਕਾਰੀ ਵਿਭਾਗਾਂ ਦੇ ਨਾਲ ਨਾਲ ਅਧਿਕਾਰੀਆਂ ਲਈ ਰਿਹਾਇਸ਼ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਠੇਕੇਦਾਰ ਨੂੰ ਉਸਾਰੀ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਐਸਡੀਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਡੀਐੱਸਪੀ ਪ੍ਰਿਥਵੀ ਸਿੰਘ ਆਦਿ ਹਾਜ਼ਰ ਸਨ।

Advertisement
Tags :
ਉਸਾਰੀਸਬ-ਡਿਵੀਜ਼ਨਲਸ਼ੁਰੂਕੰਪਲੈਕਸਕਰਵਾਈਚੀਮਾ