DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Chief Minister ਦੇ OSD ਨੇ ਗਊਸ਼ਾਲਾ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਗਊਸ਼ਾਲਾ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰਦੇ ਹੋਏ ਓ ਐੱਸ ਡੀ ਸੁਖਬੀਰ ਸਿੰਘ।
Advertisement

ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਨੇ ਅੱਜ ਪਿੰਡ ਹਰਚੰਦਪੁਰਾ ਸਥਿਤ ਗਊਸ਼ਾਲਾ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਗਊਸ਼ਾਲਾ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਪਿਛਲੇ ਦਿਨੀਂ ਵਾਪਰੀ ਅੱਗ ਦੀ ਮੰਦਭਾਗੀ ਘਟਨਾ ਬਾਰੇ ਪ੍ਰਬੰਧਕਾਂ ਤੇ ਸਥਾਨਕ ਵਸਨੀਕਾਂ ਤੋਂ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਗਊਸ਼ਾਲਾ ਵਿੱਚ ਸਟੋਰ ਕੀਤੀ ਤੂੜੀ ਨੂੰ ਅਚਾਨਕ ਅੱਗ ਲੱਗਣ ਕਾਰਨ ਵੱਡੀ ਮਾਤਰਾ ਵਿੱਚ ਪਸ਼ੂਆਂ ਦਾ ਚਾਰਾ ਸੜ ਕੇ ਸੁਆਹ ਹੋ ਗਿਆ ਸੀ।

ਨੁਕਸਾਨ ਦੀ ਸਮੀਖਿਆ ਕਰਦਿਆਂ ਓ ਐੱਸ ਡੀ ਸੁਖਵੀਰ ਸਿੰਘ ਨੇ ਕਿਹਾ ਕਿ ਗਊਸ਼ਾਲਾ ਵਿੱਚ ਮੌਜੂਦ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਖੁਰਾਕ ਦੇ ਪ੍ਰਬੰਧਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਉਪਕਰਣਾਂ ਦੀ ਸਹੀ ਵਰਤੋਂ, ਪਾਣੀ ਦੀ ਪੁਖ਼ਤਾ ਉਪਲਬਧਤਾ ਅਤੇ ਚਾਰੇ ਦੀ ਸੁਰੱਖਿਅਤ ਸਟੋਰੇਜ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਗਊਸ਼ਾਲਾਵਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਪ੍ਰਭਾਵਿਤ ਸੰਸਥਾ ਨੂੰ ਹਰ ਪੱਧਰ ’ਤੇ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਗਊਸ਼ਾਲਾ ਕਮੇਟੀ ਦੇ ਨੁਮਾਇੰਦਿਆਂ ਨੇ ਓ ਐੱਸ ਡੀ ਨੂੰ ਅੱਗ ਲੱਗਣ ਤੋਂ ਬਾਅਦ ਪੈਦਾ ਹੋਈਆਂ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ।

Advertisement

ਇਸ ਦੌਰੇ ਦੌਰਾਨ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਗਊਸ਼ਾਲਾ ਕਮੇਟੀ ਦੇ ਖ਼ਜ਼ਾਨਚੀ ਬਸੰਤ ਕੁਮਾਰ, ਚੌਧਰੀ ਪਵਨ ਕੁਮਾਰ ਵਰਮਾ, ਐਡਵੋਕੇਟ ਬ੍ਰਿਜ ਭੂਸ਼ਣ ਅਤੇ ਟੇਕ ਬਹਾਦਰ ਸਮੇਤ ਹੋਰ ਕਈ ਪ੍ਰਬੰਧਕੀ ਮੈਂਬਰ ਵੀ ਹਾਜ਼ਰ ਸਨ। ਅਖੀਰ ਵਿੱਚ ਓ ਐੱਸ ਡੀ ਨੇ ਭਰੋਸਾ ਦਿੱਤਾ ਕਿ ਗਊਸ਼ਾਲਾ ਦੀ ਹਰ ਲੋੜ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।

Advertisement

Advertisement
×