ਬਾਲ ਵਿਆਹ ਮੁਕਤ ਜਾਗਰੂਕਤਾ ਸਮਾਗਮ ਕਰਵਾਏ
ਸ਼ਹੀਦ ਬਾਬਾ ਸੁੱਧਾ ਸਿੰਘ ਪੀ ਐੱਮ ਸ੍ਰੀ ਸਰਕਾਰੀ ਸਕੂਲ ਕੁਠਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਥਨ ਵਿੱਚ ਬਾਲ ਵਿਆਹ ਮੁਕਤ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਦੌਰਾਨ ਬਾਲ ਵਿਆਹ ਮੁਕਤ ਮੁਹਿਮ ਤਹਿਤ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੂੰ...
Advertisement
ਸ਼ਹੀਦ ਬਾਬਾ ਸੁੱਧਾ ਸਿੰਘ ਪੀ ਐੱਮ ਸ੍ਰੀ ਸਰਕਾਰੀ ਸਕੂਲ ਕੁਠਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਥਨ ਵਿੱਚ ਬਾਲ ਵਿਆਹ ਮੁਕਤ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਦੌਰਾਨ ਬਾਲ ਵਿਆਹ ਮੁਕਤ ਮੁਹਿਮ ਤਹਿਤ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੂੰ ਸਹੁੰ ਚੁਕਾਉਂਦਿਆਂ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਕਾਨੂੰਨੀ ਪੱਖ, ਸਿਹਤ ਸਬੰਧੀ ਖਤਰੇ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਾਲ ਵਿਆਹ ਕਰਨ ਅਤੇ ਕਰਵਾਉਣ ਵਾਲੇ ਨੂੰ 2 ਸਾਲ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਬਾਲ ਵਿਆਹ ਪ੍ਰਥਾ ਨੂੰ ਰੋਕਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਦਸਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਨਾ ਵਿਭਾਗ ਦੀ ਪਹਿਲੀ ਜਿੰਮੇਵਾਰੀ ਹੈ।
Advertisement
Advertisement
Advertisement
×

