DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਮੱਸਿਆਵਾਂ ਦੇ ਹੱਲ ਲਈ ਸਹੀ ਮੁੱਖ ਮੰਤਰੀ ਦੀ ਚੋਣ ਅਹਿਮ: Sukhbir Singh Badal

ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਨਾਭਾ ਦੇ ਲਾਇਨਜ਼ ਕਲੱਬ ਵਿੱਚ ਵਪਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਵਪਾਰੀਆਂ ਨੇ ਚੋਰੀਆਂ, ਲੁੱਟ-ਖੋਹ ਦੀਆਂ ਵਾਰਦਾਤਾਂ, ਜੀ ਐੱਸ ਟੀ, ਇੰਸਪੈਕਟਰ ਰਾਜ ਅਤੇ ਵੱਖ-ਵੱਖ...

  • fb
  • twitter
  • whatsapp
  • whatsapp
featured-img featured-img
ਨਾਭਾ ਵਿੱਚ ਵਪਾਰੀਆਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।
Advertisement

ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਨਾਭਾ ਦੇ ਲਾਇਨਜ਼ ਕਲੱਬ ਵਿੱਚ ਵਪਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਵਪਾਰੀਆਂ ਨੇ ਚੋਰੀਆਂ, ਲੁੱਟ-ਖੋਹ ਦੀਆਂ ਵਾਰਦਾਤਾਂ, ਜੀ ਐੱਸ ਟੀ, ਇੰਸਪੈਕਟਰ ਰਾਜ ਅਤੇ ਵੱਖ-ਵੱਖ ਕਾਰੋਬਾਰਾਂ ਨਾਲ ਸਬੰਧਤ ਮੁੱਦੇ ਚੁੱਕੇ।

ਸ੍ਰੀ ਬਾਦਲ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਸਮੱਸਿਆਵਾਂ ਦਾ ਇੱਕੋ ਹੱਲ ਹੈ ਕਿ ਪੰਜਾਬ ਲਈ ਸਹੀ ਮੁੱਖ ਮੰਤਰੀ ਦੀ ਚੋਣ ਕੀਤੀ ਜਾਵੇ। ਮੁੱਖ ਮੰਤਰੀ ਕਿਸੇ ਕੰਪਨੀ ਦੇ ਮੈਨੇਜਰ ਵਾਂਗ ਹੁੰਦਾ ਹੈ। ਜੇ ਮੈਨੇਜਰ ਸਹੀ ਹੋਵੇ ਤਾਂ ਉਹ ਕੰਪਨੀ ਨੂੰ ਤਰੱਕੀ ਦੇ ਰਾਹ ’ਤੇ ਲੈ ਜਾਂਦਾ ਹੈ ਅਤੇ ਜੇ ਮੁੱਖ ਮੰਤਰੀ ਯੋਗ ਹੋਵੇ ਤਾਂ ਸੂਬੇ ਦੀ ਕਿਸਮਤ ਵੀ ਬਦਲ ਸਕਦੀ ਹੈ।

Advertisement

ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਛੋਟੇ ਵਪਾਰੀਆਂ ਨੂੰ ਸਰਕਾਰੀ ਵਿਭਾਗਾਂ ਦੀ ਬੇਲੋੜੀ ਦਖ਼ਲਅੰਦਾਜ਼ੀ ਤੇ ਕਥਿਤ ਇੰਸਪੈਕਟਰ ਰਾਜ ਤੋਂ ਮੁਕਤ ਕਰ ਕੇ ਬਿਨਾਂ ਕਿਸੇ ਦਬਾਅ ਦੇ ਕਾਰੋਬਾਰ ਕਰਨ ਲਈ ਮਾਹੌਲ ਦਿੱਤਾ ਜਾਵੇਗਾ। ਉਨ੍ਹਾਂ ਵਪਾਰੀਆਂ ਲਈ ਆਪਣੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਬੀਮਾ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਜੀ ਐੱਸ ਟੀ ਮਾਲੀਏ ਵਿੱਚ ਸਭ ਤੋਂ ਵੱਡਾ ਯੋਗਦਾਨ ਉਦਯੋਗਾਂ ਦਾ ਹੈ, ਛੋਟੇ ਵਪਾਰੀਆਂ ਦਾ ਯੋਗਦਾਨ ਕੇਵਲ ਤਿੰਨ ਤੋਂ ਚਾਰ ਫ਼ੀਸਦੀ ਹੈ। ਇਸ ਲਈ ਛੋਟੇ ਵਪਾਰੀਆਂ ਨੂੰ ਇੰਸਪੈਕਟਰ ਰਾਜ ਤੋਂ ਮੁਕਤ ਕੀਤਾ ਜਾ ਸਕਦਾ ਹੈ।

Advertisement

ਇਸ ਮੌਕੇ ਸ਼੍ੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਪੰਜਾਬ ਵਿੱਚ ਨਸ਼ਿਆਂ ਦੇ ਵੱਧ ਰਹੇ ਕਹਿਰ ਅਤੇ ਅਪਰਾਧਕ ਘਟਨਾਵਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸੂਬੇ ਦੀ ਕਾਨੂੰਨ-ਵਿਵਸਥਾ ਲਗਾਤਾਰ ਵਿਗੜ ਰਹੀ ਹੈ ਅਤੇ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧੀ ਹੈ।

Advertisement
×