ਪੱਤਰ ਪ੍ਰੇਰਕ
ਭਵਾਨੀਗੜ੍ਹ, 3 ਮਈ
ਆਜ਼ਾਦ ਪੇਂਡੂ ਚੌਕੀਦਾਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸਤਗੁਰ ਸਿੰਘ ਮਾਝੀ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿੱਚ ਸੂਬਾ ਸਲਾਹਕਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ, ਪਾਲ ਸਿੰਘ ਅਰਨੋਂ ਮੀਤ ਪ੍ਰਧਾਨ, ਸੱਤਪਾਲ ਸਿੰਘ, ਅਮਰਜੀਤ ਸਿੰਘ ਰੋਪੜ ਸਮੇਤ ਸਮੁੱਚੇ ਸੁਬਾਈ ਆਗੂ ਸ਼ਾਮਲ ਹੋਏ।
ਮੀਟਿੰਗ ਵਿੱਚ ਬੁਲਾਰਿਆਂ ਨੇ ਕਿਹਾ ਕਿ ਸਖਤ ਡਿਊਟੀ ਦੇ ਬਾਵਜੂਦ ਚੌਕੀਦਾਰਾਂ ਨੂੰ ਸਿਰਫ਼ 1250 ਰੁਪਏ ਦਿੱਤੇ ਜਾਂਦੇ ਹਨ, ਜਦੋਂਕਿ ਹਰਿਆਣਾ ਵਗੈਰਾ ਵਿੱਚ 7000 ਰੁਪਏ ਤਨਖਾਹ ਦਿੱਤੀ ਜਾ ਰਹੀ ਹੈ। ਉੁਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਰਦੀ, ਬੈਟਰੀ ਤੇ ਹੋਰ ਜ਼ਰੂਰੀ ਸਾਮਾਨ ਸਿਰਫ਼ ਕਾਗਜ਼ਾਂ ਵਿਚ ਹੀ ਦਿੱਤਾ ਜਾ ਰਿਹਾ ਹੈ।
ਉੁਨ੍ਹਾਂ ਕਿਹਾ ਕਿ ਸਰਕਾਰ ਅਤੇ ਲੋਕਾਂ ਦੇ ਵਿਚਕਾਰ ਚੌਕੀਦਾਰ ਇਕ ਕੜੀ ਵੱਜੋਂ ਕੰਮ ਕਰਦੇ ਹਨ, ਪਰ ਫਿਰ ਵੀ ਉਸ ਨੂੰ ਬਣਦਾ ਮਾਣ ਸਨਮਾਨ ਨਹੀਂ ਮਿਲ ਰਿਹਾ। ਜਿਸ ਕਾਰਣ ਚੌਕੀਦਾਰਾਂ ਵਿੱਚ ਭਾਰੀ ਰੋਸ਼ ਫੈਲ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿਤਕਰੇ ਦੇ ਵਿਰੋਧ ਵਿੱਚ ਐਸੋਸੀਏਸ਼ਨ ਵੱਲੋਂ ਪਿਛਲੀ ਸਰਕਾਰ ਸਮੇ ਵੱਡੀ ਪੱਧਰ ਤੇ ਆਵਾਜ਼ ਉਠਾਈ ਗਈ ਸੀ। ਉਨ੍ਹਾਂ ਮੌਜੂਦਾ ਪੰਜਾਬ ਸਰਕਾਰ ਨੂੰ ਚੌਕੀਦਾਰਾਂ ਦੇ ਮਸਲੇ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ।