DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

CITU Protests Against Replacement of MGNREGA: ਮਗਨਰੇਗਾ ਖ਼ਤਮ ਕਰਨ ਖ਼ਿਲਾਫ਼ ਮਜ਼ਦੂਰਾਂ ਵੱਲੋਂ ਮੁਜ਼ਾਹਰਾ

ਨਵੀਂ ਜੀ ਰਾਮ ਜੀ ਸਕੀਮ ਮਜ਼ਦੂਰ ਵਿਰੋਧੀ ਕਰਾਰ

  • fb
  • twitter
  • whatsapp
  • whatsapp
featured-img featured-img
ਪਿੰਡ ਤੁੰਗਾਂ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਦਾ ਪੁਤਲਾ ਸਾੜਦੇ ਹੋਏ ਮਜ਼ਦੂਰ। -ਫੋਟੋ: ਲਾਲੀ
Advertisement

ਇੱਥੋਂ ਨੇੜਲੇ ਪਿੰਡ ਉਪਲੀ ਵਿੱਚ ਮਗਨਰੇਗਾ ਕਾਨੂੰਨ ਖਤਮ ਕਰਨ ਖ਼ਿਲਾਫ਼ ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨ (ਸੀਟੂ) ਵੱਲੋਂ ਕਰਮ ਸਿੰਘ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਮਗਨਰੇਗਾ ਮਜ਼ਦੂਰ ਯੂਨੀਅਨ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਸੋਹੀਆਂ ਤੇ ਜ਼ਿਲ੍ਹਾ ਸਕੱਤਰ ਸਤਵੀਰ ਤੁੰਗਾਂ ਨੇ ਕਿਹਾ ਕਿ 1 ਜੁਲਾਈ ਤੋਂ ਕੇਂਦਰ ਸਰਕਾਰ ਨੇ ਮਗਨਰੇਗਾ ਕਾਨੂੰਨ 2005 ਦਾ ਭੋਗ ਪਾ ਦਿੱਤਾ ਹੈ ਅਤੇ ਇਸ ਦੀ ਥਾਂ ਨਵੀਂ ਜੀ ਰਾਮ ਜੀ ਸਕੀਮ ਲਾਗੂ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਨਵੀਂ ਜੀ ਰਾਮ ਜੀ ਸਕੀਮ ਮਜ਼ਦੂਰ ਵਿਰੋਧੀ ਹੈ ਤੇ ਮਜ਼ਦੂਰਾਂ ਨੂੰ ਕੰਮ ਮੰਗਣ ਦੇ ਹੱਕ ਤੋਂ ਵਾਂਝਾ ਕਰਦੀ ਹੈ। ਆਗੂਆਂ ਨੇ ਕਿਹਾ ਕਿ ਇਹ ਸੰਵਿਧਾਨ ਦੀ ਧਾਰਾ 37 ਤੋਂ 51 ਤੱਕ ਹਰ ਮਨੁੱਖ ਨੂੰ ਮਿਲੇ ਮੌਲਿਕ ਅਧਿਕਾਰਾਂ ’ਤੇ ਡਾਕਾ ਹੈ। ਉਨ੍ਹਾਂ ਦੱਸਿਆ ਕਿ 30 ਦਸੰਬਰ 2025 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਮਗਨਰੇਗਾ ਚਾਲੂ ਰੱਖਣ ਦੇ ਹੱਕ ’ਚ ਮਤਾ ਪਾਸ ਕਰਨ ਵਾਲੇ ਮੁੱਖ ਮੰਤਰੀ ਨੇ ਵੀ ਕੇਂਦਰ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਪਿਛਲੇ ਦਿਨੀਂ ਮਨਰੇਗਾ ਦੀ ਥਾਂ ਆਏ ਜੀ ਰਾਮ ਜੀ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਮੌਕੇ ਦਲੀਪ ਸਿੰਘ, ਗੁਰਜੰਟ ਸਿੰਘ, ਨਿਰਮਲ ਸਿੰਘ, ਬਾਲਾ ਸਿੰਘ, ਗੁਰਜੀਤ ਸਿੰਘ, ਹਰਪਾਲ ਕੌਰ, ਰਾਣੀ ਕੌਰ, ਪ੍ਰਿਤਪਾਲ ਕੌਰ, ਪ੍ਰੀਤਮ ਕੌਰ ਅਤੇ ਪਰਮਜੀਤ ਕੌਰ ਹਾਜ਼ਰ ਸਨ।

Advertisement

Advertisement
Advertisement
×