ਡੀ ਸੀ ਦਫ਼ਤਰਾਂ ਅੱਗੇ ਧਰਨਿਆਂ ’ਚ ਸ਼ਾਮਲ ਹੋਣਗੇ ਸੀਟੂ ਵਰਕਰ
ਸੀਟੂ ਪੰਜਾਬ ਦੇ ਮੀਤ ਪ੍ਰਧਾਨ ਅਤੇ ਮਾਲੇਰਕੋਟਲਾ, ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਦੇ ਪ੍ਰਧਾਨ ਪ੍ਰਿੰਸੀਪਲ ਜੋਗਿੰਦਰ ਸਿੰਘ ਔਲਖ ਨੇ ਅੱਜ ਇੱਥੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਦਸੰਬਰ 2025 ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾਣ ਵਾਲੇ...
Advertisement
ਸੀਟੂ ਪੰਜਾਬ ਦੇ ਮੀਤ ਪ੍ਰਧਾਨ ਅਤੇ ਮਾਲੇਰਕੋਟਲਾ, ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਦੇ ਪ੍ਰਧਾਨ ਪ੍ਰਿੰਸੀਪਲ ਜੋਗਿੰਦਰ ਸਿੰਘ ਔਲਖ ਨੇ ਅੱਜ ਇੱਥੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਦਸੰਬਰ 2025 ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਵਿਚ ਸੀਟੂ ਦੇ ਵਰਕਰ ਕਾਫਲੇ ਬੰਨ੍ਹ ਕੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਬਿਹਾਰ ਚੋਣਾਂ ਜਿੱਤਣ ਤੋਂ ਤੁਰੰਤ ਬਾਅਦ ਭਾਜਪਾ ਸਰਕਾਰ ਨੇ 29 ਕਿਰਤ ਕਾਨੂੰਨਾਂ ਨੂੰ ਸਰਲ ਬਣਾਉਣ ਦੇ ਨਾਂ ’ਤੇ ਬਣਾਏ ਚਾਰ ਲੇਬਰ ਕੋਡ ਨੋਟੀਫਾਈ ਕਰ ਦਿੱਤੇ ਹਨ।
ਪ੍ਰਿੰਸੀਪਲ ਔਲਖ ਨੇ ਕਿਹਾ ਕਿ ਇਹ ਕਾਨੂੰਨ ਅਸਲ ਵਿੱਚ ਕਾਰਪੋਰੇਟ ਸੈਕਟਰ ਦੇ ਹੱਕ ਵਿੱਚ ਭੁਗਤਦੇ ਹਨ ਅਤੇ ਹੁਣ ਸਰਕਾਰ ਨੇ ਸੰਸਦ ਸੈਸ਼ਨ ਦੌਰਾਨ ਬਿਜਲੀ ਬਿੱਲ ਅਤੇ ਸੀਡ ਬਿੱਲ ਲਿਆਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਪਾਸ ਹੋਣ ਨਾਲ ਬਿਜਲੀ ਦੀ ਵੰਡ ਪ੍ਰਣਾਲੀ ਸਿੱਧੀ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਵਿੱਚ ਚਲੀ ਜਾਵੇਗੀ ਅਤੇ ਮਜ਼ਦੂਰਾਂ, ਕਿਸਾਨਾਂ ਨੂੰ ਮਿਲ ਰਹੀਆਂ ਸਭ ਸਹੂਲਤਾਂ ਖ਼ਤਮ ਹੋ ਜਾਣਗੀਆਂ। ਉਨ੍ਹਾਂ ਸੀਟੂ ਦੇ ਵਰਕਰਾਂ ਨੂੰ ਅਪੀਲ ਕੀਤੀ ਉਹ ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਦਸੰਬਰ ਨੂੰ ਪੰਜਾਬ ਭਰ ’ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ’ਚ ਵਧ ਚੜ੍ਹ ਕੇ ਸ਼ਾਮਲ ਹੋਣ।
Advertisement
Advertisement
