ਸਿਵਲ ਸਰਜਨ ਵੱਲੋਂ ਸਰਕਾਰੀ ਹਸਪਤਾਲ ਦੀ ਚੈਕਿੰਗ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਸਿਵਲ ਸਰਜਨ ਡਾ . ਅਮਰਜੀਤ ਕੌਰ ਨੇ ਜ਼ਿਲ੍ਹਾ ਹਸਪਤਾਲ ਸੰਗਰੂਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਹਸਪਤਾਲ ਦੀ ਓ.ਪੀ.ਡੀ , ਆਪਰੇਸ਼ਨ ਥੀਏਟਰ, ਵਾਰਡ, ਐਮਰਜੰਸੀ ਸਿਹਤ ਸੇਵਾਵਾਂ, ਜ਼ੱਚਾ-ਬੱਚਾ ਸਿਹਤ ਸੇਵਾਵਾਂ, ਲੈਬ, ਆਈ.ਸੀ.ਟੀ.ਸੀ.ਸੈਂਟਰ ਆਦਿ ਦਾ ਨਿਰੀਖਣ ਕੀਤਾ। ਉਨ੍ਹਾਂ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਿਆ। ਉਨ੍ਹਾਂ ਮਰੀਜ਼ਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਆਈ ਹੋਵੇ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਹਸਪਤਾਲ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲਬਧ ਕਰਾਉਣ ਲਈ ਵੀ ਕਿਹਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫ਼ਸਰ ਡਾ.ਵਿਨੋਦ ਕੁਮਾਰ ਤੇ ਜ਼ਿਲ੍ਹਾ ਸਮੂਹ ਸਿੱਖਿਆ ਅਫ਼ਸਰ ਕਰਨੈਲ ਸਿੰਘ ਆਦਿ ਹਾਜ਼ਰ ਸਨ।