ਖਨੌਰੀ ਬਾਰਡਰ ’ਤੇ ਹਰਿਆਣਾ ਪੁਲੀਸ ਤੇ ਕਿਸਾਨਾਂ ਵਿਚਾਲੇ ਟਕਰਾਅ: ਲਾਠੀਚਾਰਜ, ਪੱਥਰਬਾਜ਼ੀ ਤੇ ਅੱਥਰੂ ਗੈਸ ਕਾਰਨ ਕਈ ਜ਼ਖ਼ਮੀ
ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ ਖਨੌਰੀ ਬਾਰਡਰ, 14 ਫਰਵਰੀ ਖਨੌਰੀ ਬਾਰਡਰ ’ਤੇ ਅੱਜ ਹਾਲਾਤ ਮੁੜ ਤਣਾਅ ਵਾਲੇ ਬਣ ਗਏ। ਬਾਅਦ ਦੁਪਹਿਰ ਕਿਸਾਨਾਂ ਨੇ ਅੱਜ ਦੂਜੇ ਦਿਨ ਜਿਉ ਹੀ ਅੱਗੇ ਵਧਣ ਦਾ ਯਤਨ ਕੀਤਾ ਤਾਂ ਹਰਿਆਣਾ ਪੁਲੀਸ ਨਾਲ ਟਕਰਾਅ ਹੋ ਗਿਆ। ਹਰਿਆਣਾ...
Advertisement
ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ
ਖਨੌਰੀ ਬਾਰਡਰ, 14 ਫਰਵਰੀ
Advertisement
ਖਨੌਰੀ ਬਾਰਡਰ ’ਤੇ ਅੱਜ ਹਾਲਾਤ ਮੁੜ ਤਣਾਅ ਵਾਲੇ ਬਣ ਗਏ। ਬਾਅਦ ਦੁਪਹਿਰ ਕਿਸਾਨਾਂ ਨੇ ਅੱਜ ਦੂਜੇ ਦਿਨ ਜਿਉ ਹੀ ਅੱਗੇ ਵਧਣ ਦਾ ਯਤਨ ਕੀਤਾ ਤਾਂ ਹਰਿਆਣਾ ਪੁਲੀਸ ਨਾਲ ਟਕਰਾਅ ਹੋ ਗਿਆ। ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ਉਪਰ ਲਾਠੀਚਾਰਜ ਕੀਤਾ ਗਿਆ ਅਤੇ ਦੋਵੇਂ ਪਾਸੇ ਤੋਂ ਪੱਥਰਬਾਜ਼ੀ ਵੀ ਹੋਈ ਹੈ। ਪੁਲੀਸ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਪੁਲੀਸ ਲਾਠੀਚਾਰਜ ਨਾਲ ਕਰੀਬ 7-8 ਕਿਸਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ’ਚੋਂ ਗਭੀਰ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਹਾਲਾਤ ਤਣਾਅ ਵਾਲੇ ਬਣੇ ਹੋਏ ਹਨ। ਕਿਸਾਨ ਬਾਰਡਰ ਦੇ ਨੇੜੇ ਪੁੱਜ ਗਏ ਹਨ ਅਤੇ ਲਗਾਤਾਰ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ।
Advertisement
×