DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

CM ਮਾਨ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ

ਹੁੰਮਸ ਭਰੀ ਗਰਮੀ ਕਾਰਨ ਪ੍ਰਦਰਸ਼ਨਕਾਰੀ ਤੇ ਮਹਿਲਾ ਮੁਲਾਜ਼ਮ ਬੇਹੋਸ਼

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਹੋਈ ਖਿੱਚ-ਧੂਹ ਨਾਲ ਸਬੰਧਤ ਤਸਵੀਰਾਂ। ਫੋਟੋ; ਗੁਰਦੀਪ ਸਿੰਘ ਲਾਲੀ
Advertisement

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਜ਼ਬਰਦਸਤ ਖਿੱਚ-ਧੂਹ ਹੋਈ। ਬੇਰੁਜ਼ਗਾਰ ਜਬਰੀ ਮੁੱਖ ਮੰਤਰੀ ਦੀ ਕੋਠੀ ਵੱਲ ਵਧਣਾ ਚਾਹੁੰਦੇ ਸਨ, ਪਰ ਵੱਡੀ ਤਾਦਾਦ ਵਿੱਚ ਤਾਇਨਾਤ ਪੁਲੀਸ ਨੇ ਸਖ਼ਤ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਜੰਮ ਕੇ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋਈ।

ਸਿਖ਼ਰ ਦੁਪਹਿਰੇ ਹੁੰਮਸ ਭਰੀ ਗਰਮੀ ਵਿੱਚ ਖਿੱਚ-ਧੂਹ ਦੌਰਾਨ ਇੱਕ ਪ੍ਰਦਰਸ਼ਨਕਾਰੀ ਬੇਹੋਸ਼ ਹੋ ਗਿਆ, ਜਦੋਂ ਕਿ ਦੋ ਮਹਿਲਾ ਪੁਲੀਸ ਮੁਲਾਜ਼ਮ ਵੀ ਗਰਮੀ ਦਾ ਸ਼ਿਕਾਰ ਹੋ ਗਈਆਂ। ਬੇਰੁਜ਼ਗਾਰਾਂ ਨੇ ਦੋ ਵਾਰ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਅਤੇ ਦੋਵੇਂ ਵਾਰ ਪੁਲੀਸ ਨਾਲ ਖਿੱਚ-ਧੂਹ ਹੋਈ, ਪਰ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਇਸ ਕਾਰਨ ਬੇਰੁਜ਼ਗਾਰਾਂ ਵੱਲੋਂ ਸੜਕ ਉੱਪਰ ਹੀ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਬੇਰੁਜ਼ਗਾਰਾਂ ਦਾ ਬੇਮਿਆਦੀ ਸੂਬਾਈ ਪੱਕਾ ਮੋਰਚਾ ਵੀ ਪਿਛਲੇ 7 ਮਹੀਨਿਆਂ ਤੋਂ ਡੀ.ਸੀ. ਦਫ਼ਤਰ ਅੱਗੇ ਜਾਰੀ ਹੈ।

Advertisement

ਰੋਸ ਮਾਰਚ ਅਤੇ ਪ੍ਰਦਰਸ਼ਨ ਦੌਰਾਨ ਟਕਰਾਅ

Advertisement

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਸ਼ੋਸ਼ਲ ਇੰਪਲਾਈਜ਼ ਯੂਨੀਅਨ ਦੇ ਵਰਕਰ ਸਥਾਨਕ ਵੇਰਕਾ ਮਿਲਕ ਪਲਾਂਟ ਦੇ ਪਾਰਕ ਵਿੱਚ ਇਕੱਠੇ ਹੋਏ। ਉੱਥੋਂ ਬਾਅਦ ਦੁਪਹਿਰ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਉਹ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ, ਤਾਂ ਪੁਲੀਸ ਨੇ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਹੀ ਉਨ੍ਹਾਂ ਨੂੰ ਰੋਕ ਲਿਆ।

ਖਿੱਚ-ਧੂਹ ਦੌਰਾਨ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਆਗੂ ਰਮਨ ਮਲੋਟ ਬੇਹੋਸ਼ ਹੋ ਗਏ, ਜਦੋਂ ਕਿ ਦੋ ਮਹਿਲਾ ਪੁਲੀਸ ਮੁਲਾਜ਼ਮ ਵੀ ਹੁੰਮਸ ਭਰੀ ਗਰਮੀ ਦਾ ਸ਼ਿਕਾਰ ਹੋਈਆਂ।

ਆਗੂਆਂ ਦੇ ਸੰਬੋਧਨ ਅਤੇ ਅਗਲੀ ਰਣਨੀਤੀ

ਰੋਸ ਧਰਨੇ ਨੂੰ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਅਮਨ ਸੇਖਾ, ਹਰਜਿੰਦਰ ਝੁਨੀਰ, ਲਖਵੀਰ ਸਿੰਘ ਸਿਰੀਏਵਾਲਾ ਅਤੇ ਨਵਜੋਤ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਨਾਹ-ਪੱਖੀ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਮੀਟਿੰਗ 29 ਜੁਲਾਈ ਨੂੰ ਕੈਬਨਿਟ ਸਬ-ਕਮੇਟੀ ਨਾਲ ਜਦੋਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ 13 ਅਗਸਤ ਨੂੰ ਪੰਜਾਬ ਕੈਬਨਿਟ ਸਬ-ਕਮੇਟੀ ਅਤੇ ਵਿਭਾਗ ਦੇ ਸਕੱਤਰ ਨਾਲ ਨਿਸ਼ਚਿਤ ਕਰਵਾਈ ਗਈ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜੇਕਰ ਮੀਟਿੰਗ ਦੌਰਾਨ ਮੰਗਾਂ ਦਾ ਹੱਲ ਨਾ ਹੋਇਆ, ਤਾਂ 31 ਜੁਲਾਈ ਨੂੰ ਮੁੜ ਸੁਨਾਮ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Advertisement
×