DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

CM Bhagwant Mann ਦੀ ਕੋਠੀ ਅੱਗੇ ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਖਿੱਚ-ਧੂਹ

ਜਬਰੀ ਅੱਗੇ ਵਧ ਕੇ ਕੋਠੀ ਦਾ ਘਿਰਾਓ ਕਰਨਾ ਚਾਹੁੰਦੇ ਸਨ ਬੇਰੁਜ਼ਗਾਰ; ਪੁਲੀਸ ਨੇ ਨਾਕੇਬੰਦੀ ਕਰ ਕੇ ਰੋਕਿਆ

  • fb
  • twitter
  • whatsapp
  • whatsapp
Advertisement

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅੱਜ ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਹੋਈ ਅਤੇ ਅੱਗੇ ਵਧ ਰਹੇ ਬੇਰੁਜ਼ਗਾਰਾਂ ਨੂੰ ਰੋਕਣ ਲਈ ਵੱਡੀ ਤਾਦਾਦ ਵਿਚ ਤਾਇਨਾਤ ਪੁਲੀਸ ਨੂੰ ਕਾਫ਼ੀ ਜੱਦੋਜਹਿਦ ਕਰਨੀ ਪਈ।

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਪਿਛਲੇ ਕਰੀਬ ਸਾਢੇ ਚਾਰ ਮਹੀਨਿਆਂ ਤੋਂ ਡੀ.ਸੀ.ਦਫ਼ਤਰ ਅੱਗੇ ਪੱਕਾ ਮੋਰਚਾ ਲਗਾਈਂ ਬੈਠੇ ਬੇਰੁਜ਼ਗਾਰ ਅੱਜ ਮਜ਼ਦੂਰ ਦਿਵਸ ਮੌਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸਨ। ਜਿਉਂ ਹੀ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ ਤਾਂ ਸਖਤ ਨਾਕੇਬੰਦੀ ਕਰਕੇ ਪੁਲੀਸ ਨੇ ਰੋਕ ਲਿਆ। ਬੇਰੁਜ਼ਗਾਰਾਂ ਨੂੰ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨਾਲ ਖਿੱਚ ਧੂਹ ਅਤੇ ਧੱਕਾ ਮੁੱਕੀ ਹੋ ਗਈ। ਪੁਲੀਸ ਨੂੰ ਕਾਫ਼ੀ ਜਦੋਜਹਿਦ ਕਰਨੀ ਪਈ ਅਤੇ ਕਰੀਬ ਅੱਧੀ ਦਰਜਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ। ਰੋਹ ਵਿਚ ਆਏ ਬੇਰੁਜ਼ਗਾਰਾਂ ਨੇ ਸੜਕ ਉਪਰ ਹੀ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਬੇਰੁਜ਼ਗਾਰ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ’ਤੇ ਅੜ੍ਹੇ ਹੋਏ ਸਨ ਜਿਸ ਕਾਰਨ ਰੋਸ ਧਰਨਾ ਜਾਰੀ ਸੀ।

Advertisement

Advertisement

Advertisement
×