DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟਕਸਾਲੀ ਕਾਂਗਰਸੀ ਪਰਿਵਾਰ ‘ਆਪ’ ਵਿੱਚ ਸ਼ਾਮਲ

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਾਰਟੀ ਵਿੱਚ ਸਵਾਗਤ ਕੀਤਾ

  • fb
  • twitter
  • whatsapp
  • whatsapp
featured-img featured-img
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ।
Advertisement

ਵਿਧਾਨ ਸਭਾ ਚੋਣਾਂ 2027 ਵਿੱਚ ਅਜੇ ਲਗਪਗ ਨੌਂ ਮਹੀਨੇ ਹੋਣ ਦੇ ਬਾਵਜੂਦ ਹਲਕਾ ਲਹਿਰਾਗਾਗਾ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦਰਮਿਆਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਕੜੀ ਹੇਠ ਅੱਜ ਪਿੰਡ ਖੰਡੇਬਾਦ ਵਿੱਚ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੈਂਕੜੇ ਟਕਸਾਲੀ ਪਰਿਵਾਰਾਂ ਨੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਵੀ ਸ਼ਾਮਲ ਸਨ। ਪਿੰਡ ਖੰਡੇਬਾਦ ਵਿੱਚ ਰੱਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਆਪਣੀ ਪਤਨੀ ਸੀਮਾ ਗੋਇਲ ਅਤੇ ਪੁੱਤਰ ਗੌਰਵ ਗੋਇਲ ਨਾਲ ਸ਼ਿਰਕਤ ਕਰਦਿਆਂ ਸ਼ਿਰਕਤ ਕਰਦਿਆਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕੀਤਾ। ਇਸ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਗੋਇਲ ਪਰਿਵਾਰ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸ੍ਰੀ ਗੋਇਲ ਨੇ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕੰਮਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਦਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਮਨਜੀਤ ਸਿੰਘ, ਰਵੀ ਸਰਾਓ, ਤਰਸੇਮ ਸਿੰਘ, ਅਮਰ ਚੈਨ ਸਿੰਘ, ਗਮਦੂਰ ਸਿੰਘ, ਮਨਪ੍ਰੀਤ ਰਾਮ ਸ਼ਰਮਾ, ਮੰਗਤ ਰਾਮ, ਬੀਰਬਲ ਖਾਨ, ਦਰਸ਼ਨ ਸਿੰਘ, ਤਾਰਾ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਕੌਰ, ਗਗਨਦੀਪ ਕੌਰ, ਗੁਰਮੇਲ ਕੌਰ ਅਤੇ ਕਿਰਨਾ ਕੌਰ ਹਨ।

Advertisement
Advertisement
×