ਪੱਤਰ ਪ੍ਰੇਰਕ
ਭਵਾਨੀਗੜ, 24 ਜੁਲਾਈ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਨਿਰਦੇਸ਼ਾਂ ਤਹਿਤ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਵੱਲੋਂ ਨਗਰ ਕੌਂਸਲ ਦੇ ਕਰਮਚਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸੀਵਰੇਜ ਦੀ ਸਫ਼ਾਈ ਕਰਵਾਉਣ ਦੀ ਮੁਹਿੰਮ ਚਲਾਈ ਗਈ ਹੈ। ਇਸ ਮੌਕੇ ਬਲਾਕ ਪ੍ਰਧਾਨ ਹਰਦੀਪ ਸਿੰਘ ਤੂਰ, ਸ਼ਹਿਰ ਦੇ ਇੰਚਾਰਜ ਸਤਿੰਦਰਪਾਲ ਕੌਰ, ਜਗਤਾਰ ਸਿੰਘ ਐੱਮਸੀ, ਭੁਪਿੰਦਰ ਕਾਕੜਾ ਰਾਮ ਗੋਇਲ, ਬਲਵਿੰਦਰ ਸਿੰਘ ਸੱਗੂ, ਹਰਦੀਪ ਸਿੰਘ ਮਾਹੀ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਮੀਂਹ ਦੇ ਮੌਸਮ ਦੌਰਾਨ ਸ਼ਹਿਰ ਦਾ ਸੀਵਰੇਜ ਕਈ ਥਾਵਾਂ ਤੋਂ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਮੱਸਿਆ ਨੂੰ ਫੌਰੀ ਹੱਲ ਕਰਨ ਲਈ ਸੁਪਰ ਸੱਕਸ਼ਨ ਮਸ਼ੀਨ ਨਾਲ ਸਫ਼ਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਵਾਰਡਾਂ ਵਿੱਚ ਸਫ਼ਾਈ ਕਰਵਾਈ ਜਾਵੇਗੀ।