ਗੁਰਦੀਪ ਸਿੰਘ ਲਾਲੀ
ਸੰਗਰੂਰ, 24 ਅਪਰੈਲ
ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾ ਕੇ ਡਟੇ ਕਲਰਕ ਟੈਸਟ ਪਾਸ ਉਮੀਦਵਾਰਾਂ ਵਲੋਂ 11ਵੇਂ ਦਿਨ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਪੰਜ ਸਾਲ ਤੋਂ ਲਟਕ ਰਹੀ ਭਰਤੀ ਪ੍ਰਕਿਰਿਆ ਦੀ ਮੰਗ ਨੂੰ ਉਭਾਰਦਿਆਂ ਪੰਜਾਬ ਸਰਕਾਰ ਨੂੰ ਹਲੂਣਿਆ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀ ਸਥਾਨਕ ਰੈਸਟ ਹਾਊਸ ਵਿਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਵੀ ਮਿਲੇ ਅਤੇ ਮੰਗ ਪੱਤਰ ਸੌਂਪਿਆ ਤੇ ਤੁਰੰਤ ਮਾਮਲਾ ਮੁੱਖ ਮੰਤਰੀ ਪੰਜਾਬ ਕੋਲ ਪਹੁੰਚਾਉਣ ਦੀ ਮੰਗ ਕੀਤੀ।