DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

CM Mann Sangrur Visit: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ’ਤੇ

ਧੂਰੀ ਨਿਵਾਸੀਆਂ ਨੂੰ ਟਰੈਫਿਕ ਜਾਮ ਤੋਂ ਮਿਲੇਗੀ ਮੁਕਤੀ, 54.76 ਕਰੋੜ ਦੀ ਲਾਗਤ ਨਾਲ ਬਣੇਗਾ ਰੇਲਵੇ ਓਵਰਬ੍ਰਿਜ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ’ਤੇ
Advertisement

CM Mann Sangrur Visit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਸੰਗਰੂਰ ਦੌਰੇ ਦੌਰਾਨ ਜ਼ਿਲ੍ਹੇ ਨੂੰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦੇਣਗੇ। ਪ੍ਰਾਪਤ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਵੱਲੋਂ ਅੱਜ ਸੰਗਰੂਰ ਦੇ ਇਤਿਹਾਸਕ ਬਨਾਸਰ ਬਾਗ਼ ਵਿੱਚ 9.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅਤਿ-ਆਧੁਨਿਕ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਹਲਕਾ ਧੂਰੀ ਦੇ ਨਿਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਪੁਲ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਲੱਗਣ ਵਾਲੇ ਭਾਰੀ ਟਰੈਫਿਕ ਜਾਮ ਦੀ ਸਮੱਸਿਆ ਤੋਂ ਸਦਾ ਲਈ ਮੁਕਤੀ ਮਿਲੇਗੀ।

Advertisement

50 ਡੌਕੂਮੈਂਟਰੀ ਮੋਬਾਈਲ ਵੈਨਾਂ ਨੂੰ ਦਿੱਤੀ ਜਾਵੇਗੀ ਹਰੀ ਝੰਡੀ

ਆਪਣੇ ਇਸੇ ਦੌਰੇ ਦੌਰਾਨ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 50 ਡੌਕੂਮੈਂਟਰੀ ਮੋਬਾਈਲ ਵੈਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਜਾਵੇਗਾ। ਇਹ ਵਿਸ਼ੇਸ਼ ਵੈਨਾਂ ਸੂਬੇ ਦੇ ਪਿੰਡ-ਪਿੰਡ ਅਤੇ ਕੋਨੇ-ਕੋਨੇ ਵਿੱਚ ਜਾ ਕੇ ਗੁਰੂ ਸਾਹਿਬ ਦੇ ਪਵਿੱਤਰ ਜੀਵਨ, ਉੱਚੇ ਫਲਸਫੇ ਅਤੇ ਬਾਣੀ ਦਾ ਪ੍ਰਚਾਰ-ਪ੍ਰਸਾਰ ਕਰਨਗੀਆਂ। ਇਸ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਾਮ 6:00 ਵਜੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਕਲਾਂ ਵਿਖੇ ਆਯੋਜਿਤ ਕੀਤੇ ਜਾ ਰਹੇ ਇੱਕ ਵਿਸ਼ੇਸ਼ 'ਲੋਕ ਮਿਲਣੀ' ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਜਾਵੇਗੀ, ਜਿੱਥੇ ਉਹ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ।

Advertisement

Advertisement
×