ਪੱਤਰ ਪ੍ਰੇਰਕ
ਲਹਿਰਾਗਾਗਾ, 9 ਮਈ
ਇਥੇ ਬਾਬਾ ਹੀਰਾ ਸਿੰਘ ਭੱਠਲ ਇੰਜਨੀਅਰਿੰਗ ਕਾਲਜ ਦੇ ਕਰਮਚਾਰੀਆਂ ਦੀ ਐਕਸ਼ਨ ਕਮੇਟੀ ਅਤੇ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਤਨਖਾਹ ਨਾ ਮਿਲਣ ਕਰਕੇ ਖੁਦਕੁਸ਼ੀ ਕਰ ਗਏ ਕਲਰਕ ਦਵਿੰਦਰ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਅਤੇ ਸਮੂਹ ਕਰਮਚਾਰੀਆਂ ਨੂੰ 36 ਮਹੀਨਿਆਂ ਦੇ ਤਨਖਾਹ ਦੀ ਮੰਗ ਨੂੰ ਲੈ ਕੇ ਐੱਸਡੀਐੱਮ ਦਫ਼ਤਰ ਅੱਗੇ ਦਿਨ ਰਾਤ ਦਾ ਧਰਨਾ ਅੱਜ ਤੇਰ੍ਹਵੇਂ ਦਿਨ ’ਚ ਐਸਡੀਐਮ ਤੇ ਬੱਸ ਅੱਡੇ ਅੱਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਸਾੜ ਕੇ ਰੋਸ ਮੁਜ਼ਾਹਰੇ ਕੀਤੇ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਦੂਜੇ ਸੂਬਿਆਂ ਦੀਆਂ ਵੋਟਾਂ ਲੈਣ ਲਈ ਪੰਜਾਬ ’ਚ 50 ਦਿਨਾਂ ’ਚ ਸਾਰੇ ਮਸਲੇ ਹੱਲ ਕਰਨ ਦੇ ਦਾਅਵੇ ਕਰਦੇ ਹਨ ਪਰ ਹਕੀਕਤ ਵਿੱਚ ਅਸਲ ਸਥਿਤੀ ਉਹੀ ਹੈ।ਐਕਸਨ ਕਮੇਟੀ ਨੇ ਮੰਗਾਂ ਮੰਨੇ ਜਾਣ ਤੱਕ ਤਿੱਖਾ ਸੰਘਰਸ਼ ਕਰਕੇ ਜੰਗ ਜਾਰੀ ਰੱਖਣ ਦੀ ਫੈਸਲਾ ਕੀਤਾ। ਅੱਜ ਧਰਨੇ ਨੂੰ ਬੀਕੇਯੂ ਏਕਤਾ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਸੂਬਾ ਸਿੰਘ ਸੰਗਤਪੁਰਾ, ਐਕਸਨ ਕਮੇਟੀ ਦੇ ਰਾਜ ਕੁਮਾਰ, ਕਮਲ ਗਰਗ, ਮਨਜੀਤ ਸਿੰਘ, ਹਰਜਿੰਦਰ ਸਿੰਘ ,ਕੰਵਲਜੀਤ ਸਿੰੰ ਆਦਿ ਨੇ ਸੰਬੋਧਨ ਕੀਤਾ।