ਨਿਜੀ ਪੱਤਰ ਪ੍ਰੇਰਕ
ਸੰਗਰੂਰ, 6 ਅਗਸਤ
ਖ਼ੁਰਾਕੀ ਤੇਲਾਂ ’ਚ ਮਿਲਾਵਟਖੋਰੀ ਨੂੰ ਰੋਕਣ ਲਈ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਹੁਕਮਾਂ ’ਤੇ 1 ਤੋਂ 14 ਅਗਸਤ ਤੱਕ ਪੂਰੇ ਦੇਸ਼ ਵਿਚ ‘ਆਜ਼ਾਦੀ ਦੇ ਅੰਮ੍ਰਿਤ ਮਹਾ ਉਤਸਵ’ ਨੂੰ ਸਮਰਪਿਤ ਜਾਗਰੂਕਤਾ ਅਤੇ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਅੱਜ ਕਮਿਸ਼ਨਰ ਫੂਡ ਐਂਡ ਡਰਗ ਐਡਮਿਨਿਸਟਰੇਸ਼ਨ, ਡਾ. ਅਭਿਨਵ ਤ੍ਰਿਖਾ ਦੇ ਨਿਰਦੇਸ਼ਾਂ ’ਤੇ ਸੰਗਰੂਰ ਦੇ ਸਹਾਇਕ ਕਮਿਸ਼ਨਰ (ਫੂਡ) ਅੰਮ੍ਰਿਤਪਾਲ ਸਿੰਘ ਸੋਢੀ ਦੀ ਅਗਵਾਈ ਵਿੱਚ ਖੁਰਾਕ ਸੁਰੱਖਿਆ ਅਫ਼ਸਰ ਸੰਦੀਪ ਸਿੰਘ ਸੰਧੂ ਅਤੇ ਗੌਰਵ ਕੁਮਾਰ ਦੀ ਟੀਮ ਵੱਲੋਂ ਬਾਜ਼ਾਰ ’ਚ ਖ਼ੁਰਾਕੀ ਤੇਲ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ 4 ਸੈਂਪਲ ਭਰੇ ਗਏ।