ਕਾਲਜ ਵਿਦਿਆਰਥੀਆਂ ਵੱਲੋਂ ਪਿੰਗਲਵਾੜਾ ਸ਼ਾਖਾ ਦਾ ਦੌਰਾ
ਭਾਈ ਗੁਰਦਾਸ ਇੰਸਟੀਚਿਊਟ ਆਫ਼ ਨਰਸਿੰਗ ਸੰਗਰੂਰ ਦੇ ਵਿਦਿਆਰਥੀਆਂ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਸਥਾਨਕ ਸ਼ਾਖਾ ਦਾ ਦੌਰਾ ਕੀਤਾ। ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਅਤੇ ਪ੍ਰਿੰਸੀਪਲ ਸੀ. ਕੁਲਨਥਿਆਮਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪ੍ਰੋ. ਹਰਪ੍ਰੀਤ ਸਿੰਘ ਤੇ ਅੰਜਲੀ ਅਗਵਾਈ...
ਭਾਈ ਗੁਰਦਾਸ ਇੰਸਟੀਚਿਊਟ ਆਫ਼ ਨਰਸਿੰਗ ਸੰਗਰੂਰ ਦੇ ਵਿਦਿਆਰਥੀਆਂ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਸਥਾਨਕ ਸ਼ਾਖਾ ਦਾ ਦੌਰਾ ਕੀਤਾ। ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਅਤੇ ਪ੍ਰਿੰਸੀਪਲ ਸੀ. ਕੁਲਨਥਿਆਮਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪ੍ਰੋ. ਹਰਪ੍ਰੀਤ ਸਿੰਘ ਤੇ ਅੰਜਲੀ ਅਗਵਾਈ ਵਿੱਚ ਜੀ ਐੱਨ ਐੱਮ ਭਾਗ ਪਹਿਲਾ ਦੇ 60 ਵਿਦਿਆਰਥੀਆਂ ਦੇ ਗਰੁੱਪ ਨੇ ਸ਼ਾਖਾ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਕੁਝ ਸਮਾਂ ਬਿਤਾਇਆ। ਇਸ ਮੌਕੇ ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ, ਵਧੀਕ ਪ੍ਰਬੰਧਕ ਹਰਜੀਤ ਸਿੰਘ ਅਰੋੜਾ ਅਤੇ ਡਾ. ਉਪਾਸਨਾ ਨੇ ਸਵਾਗਤ ਕੀਤਾ। ਵਿਸ਼ੇਸ਼ ਲੈਕਚਰ ਸੈਸ਼ਨ ਦੌਰਾਨ ਸੁਰਿੰਦਰ ਪਾਲ ਸਿੰਘ ਸਿਦਕੀ ਪੀ ਆਰ ਓ ਨੇ ਭਗਤ ਪੂਰਨ ਸਿੰਘ ਦੇ ਜੀਵਨ ਬਾਰੇ ਜਾਣੂ ਕਰਵਾਇਆ ਅਤੇ ਵਾਤਾਵਰਣ ਦੀ ਸੰਭਾਲ ਲਈ ਅਤੇ ਮਾਨਵਤਾ ਦੀ ਸੇਵਾ ਦੇ ਕਾਰਜਾਂ ਬਾਰੇ ਵੀ ਚਾਨਣਾ ਪਾਇਆ। ਇਸ ਤੋਂ ਇਲਾਵਾ ਸਥਾਨਕ ਸ਼ਾਖਾ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਜਰਨੈਲ ਸਿੰਘ ਅਕੋਈ ਨੇ ਪਿੰਗਲਵਾੜਾ ਸ਼ਾਖਾ ਦੇ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਅਤੇ ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਦੀਆਂ ਜੀਵਨ ਦੀਆਂ ਪ੍ਰੇਰਨਾਵਾਂ ਅਤੇ ਡਾਕਟਰ ਇੰਦਰਜੀਤ ਕੌਰ ਦੀ ਅਗਵਾਈ ਵਿੱਚ ਦੇਸ਼ ਵਿਦੇਸ਼ ਵਿੱਚ ਕੀਤੇ ਜਾ ਰਹੇ ਮਾਨਵ ਭਲਾਈ ਦੇ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਦਰਸ਼ਨ ਸਿੰਘ ਸਰਪੰਚ, ਮਨਦੀਪ ਕੌਰ ਚੱਠੇ, ਹਰਵਿੰਦਰ ਸ਼ਰਮਾ, ਜਸ਼ਨਪ੍ਰੀਤ ਸਿੰਘ ਆਦਿ ਹਾਜ਼ਰ ਸਨ।