ਕਾਲਜ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨੇੇ ਸ਼ੁਰੂ

ਕਾਲਜ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨੇੇ ਸ਼ੁਰੂ

ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੰਦੇ ਹੋਏ ਅਧਿਆਪਕ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 1 ਦਸੰਬਰ

ਪੰਜਾਬ ਫੈੱਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ ਅਤੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ ਉੱਤੇ ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਦੇ ਪੀਪੀਸੀਟੀਯੂ ਯੂਨਿਟ ਨੇ ਪੰਜਾਬ ਸਰਕਾਰ ਵੱਲੋਂ 7ਵਾਂ ਪੇਅ ਕਮਿਸ਼ਨ ਲਾਗੂ ਨ ਕਰਨ ਅਤੇ ਪੇਅ ਸਕੇਲ ਯੂਜੀਸੀ ਤੋਂ ਡੀ-ਲਿੰਕ ਕਰਨ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਰੋਸ ਧਰਨਾ ਲਗਾਉਂਦਿਆਂ ਕਾਲਜ ਦੇ ਹਰ ਤਰ੍ਹਾਂ ਦੇ ਕੰਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ।

ਇਸ ਮੌਕੇ ਪੀਪੀਸੀਟੀਯੂ ਦੀ ਕਾਲਜ ਇਕਾਈ ਦੇ ਪ੍ਰਧਾਨ ਡਾ. ਸੁਰੇਂਦਰ ਜਾਂਗੜਾ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ 7ਵਾਂ ਪੇਅ ਕਮਿਸ਼ਨ ਲਾਗੂ ਨਹੀਂ ਕਰਦੀ ਅਤੇ ਪੇਅ ਸਕੇਲ ਯੂਜੀਸੀ ਤੋਂ ਡੀ-ਲਿੰਕ ਕਰਨ ਦਾ ਫ਼ੈਸਲਾ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਾਲਜ ਵਿੱਚ ਰੋਸ ਧਰਨਾ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਯੂਜੀਸੀ ਨੇ 7ਵਾਂ ਪੇਅ ਸਕੇਲ 2017 ਤੋਂ ਨੋਟੀਫਾਈਡ ਕੀਤਾ ਹੋਇਆ ਹੈ ਅਤੇ ਦੇਸ਼ ਦੇ ਬਾਕੀ ਸਾਰੇ ਰਾਜਾਂ ਵੱਲੋਂ ਇਸ ਨੂੰ ਲਾਗੂ ਕੀਤਾ ਜਾ ਚੁੱਕਿਆ ਹੈ, ਪਰ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ ਜਿਸਦੀ ਸਰਕਾਰ ਨੇ ਟਾਲ-ਮਟੋਲ ਵਾਲੀ ਨੀਤੀ ਅਪਣਾਈ ਹੋਈ ਹੈ। ਇਕਾਈ ਦੇ ਬੁਲਾਰੇ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਅੱਜ ਤੋਂ ਪੀਫੁਕਟੋ ਦੇ ਪ੍ਰਧਾਨ ਡਾ. ਐਚ. ਐੱਸ. ਕਿੰਗਰਾ ਪੀਏਯੂ ਲੁਧਿਆਣਾ ਵਿੱਚ ਮਰਨ ਵਰਤ ਉੱਤੇ ਬੈਠ ਗਏ ਹਨ ਅਤੇ ਸੂਬੇ ਭਰ ਦੇ ਪ੍ਰੋਫੈਸਰ ਲੜੀਵਾਰ ਉਨ੍ਹਾਂ ਨੂੰ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅਤੇ ਕਾਲਜਾਂ ਦੇ ਅਧਿਆਪਕ ਚੰਨੀ ਸਰਕਾਰ ਦੇ ਲਾਰਿਆਂ ਤੋਂ ਅੱਕ ਚੁੱਕੇ ਹਨ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ, ਡਾ. ਗੁਰਮੀਤ ਕੌਰ, ਪ੍ਰੋ. ਦਲਵੀਰ ਸਿੰਘ, ਡਾ. ਚਰਨਜੀਤ ਕੌਰ, ਪ੍ਰੋੋ. ਕਮਲਜੀਤ ਕੌਰ, ਕੁਲਦੀਪ ਸਿੰਘ, ਕੁਲਵਿੰਦਰ ਕੌਰ ਅਤੇ ਗੁਰਪ੍ਰੀਤ ਕੌਰ ਤੋਂ ਇਲਾਵਾ ਟੀਚਿੰਗ ਸਟਾਫ਼ ਮੌਜੂਦ ਸੀ।

ਸਮਾਣਾ (ਸੁਭਾਸ਼ ਚੰਦਰ): ਪਬਲਿਕ ਕਾਲਜ ਸਮਾਣਾ ਵਿੱਚ ਸਰਕਾਰ ਦੀ ਬੇਰੁਖ਼ੀ ਖਿਲਾਫ਼ ਪੰਜਾਬ ਦੇ ਸਰਕਾਰੀ ਤੇ ਗੈਰ-ਸਰਕਾਰੀ ਕਾਲਜਾਂ ਦੇ ਪ੍ਰੋਫੈਸਰਾਂ ਨੇ ਅਣਮਿੱਥੇ ਸਮੇਂ ਦੀ ਹੜਤਾਲ ਕਰ ਕੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਮੰਗਾਂ ਪੂਰੀਆਂ ਨਾ ਹੋਣ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਪ੍ਰੋ. ਸ਼ਮਸ਼ੇਰ ਸਿੰਘ ਅਤੇ ਪ੍ਰੋ. ਅਰਵਿੰਦਰ ਕੌਰ ਕਾਕੜਾ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿ ਪੰਜਾਬ ਸਰਕਾਰ ਵਿੱਦਿਆ ਵਿਰੋਧੀ ਨੀਤੀਆਂ ਬਣਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਵਿੱਦਿਆ ਤੋਂ ਕੋਰਾ ਰੱਖਣਾ ਚਾਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪੇ-ਕਮਿਸ਼ਨ ਲਾਗੂ ਕਰੇ ਅਤੇ ਯੂ.ਜੀ.ਸੀ. ਦੀਆਂ ਹਦਾਇਤਾਂ ਮੁਤਾਬਕ ਸਾਰੇ ਸੂਬਿਆਂ ਮੁਤਾਬਕ ਤਨਖ਼ਾਹ ਦਾ ਕਾਨੂੰਨ ਲਾਗੂ ਕਰੇ।

ਖਾਲਸਾ ਕਾਲਜ ਸੰਦੌੜ ਦੇ ਅਧਿਆਪਕਾਂ ਵੱਲੋਂ ਪੜ੍ਹਾਈ ਦਾ ਬਾਈਕਾਟ

ਸੰਦੌੜ (ਮੁਕੰਦ ਸਿੰਘ ਚੀਮਾ): ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਪ੍ਰੋਫੈਸਰਾਂ ਨੇ 7ਵਾਂ ਪੇ-ਕਮਿਸ਼ਨ ਲਾਗੂ ਨਾ ਕਰਨ ਦੇ ਵਿਰੋਧ ਅਤੇ ਪੇ ਸਕੇਲ ਯੂਜੀਸੀ ਤੋਂ ਡੀ- ਲਿੰਕ ਕਰਨ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਕਾਲਜ ਦੇ ਹਰ ਤਰ੍ਹਾਂ ਦੇ ਕੰਮ ਦਾ ਬਾਈਕਾਟ ਕੀਤਾ। ਪ੍ਰੋ. ਰਾਜਿੰਦਰ ਕੁਮਾਰ ਨੇ ਕਿਹਾ ਕਿ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਕਾਲਜ ਸਟਾਫ਼ ਰੋਸ ਧਰਨੇ ’ਤੇ ਬੈਠੇਗਾ। ਉਨ੍ਹਾਂ ਕਿਹਾ ਕਿ ਯੂਜੀਸੀ ਦਾ 7ਵਾਂ ਪੇ ਸਕੇਲ 2017 ਤੋਂ ਨੋਟੀਫਾਈਡ ਕਰ ਦਿੱਤਾ ਗਿਆ ਹੈ ਅਤੇ ਭਾਰਤ ਦੇ ਸਾਰੇ ਰਾਜਾਂ ਨੇ ਇਹ ਲਾਗੂ ਕਰ ਦਿੱਤਾ ਹੈ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ 7ਵਾਂ ਪੇ ਕਮਿਸ਼ਨ ਲਾਗੂ ਨਹੀਂ ਕੀਤਾ। ਇਸ ਮੌਕੇ ਡਾ. ਬਚਿੱਤਰ ਸਿੰਘ, ਡਾ. ਕਰਮਜੀਤ ਕੌਰ, ਪ੍ਰੋ. ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਕਪਿਲ ਦੇਵ ਗੋਇਲ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All