DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ

ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਹੁਣ ਤੱਕ ਦੀ ਸਭ ਤੋਂ ਕਮਜ਼ੋਰ ਸਰਕਾਰ ਸਾਬਤ ਹੋਈ ਹੈ ਅਤੇ ਇਹ ਅਮਰੀਕੀ ਦਬਾਅ ਹੇਠ ਕੰਮ ਕਰ ਰਹੀ ਹੈ। ਕਾਮਰੇਡ...

  • fb
  • twitter
  • whatsapp
  • whatsapp
Advertisement

ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਹੁਣ ਤੱਕ ਦੀ ਸਭ ਤੋਂ ਕਮਜ਼ੋਰ ਸਰਕਾਰ ਸਾਬਤ ਹੋਈ ਹੈ ਅਤੇ ਇਹ ਅਮਰੀਕੀ ਦਬਾਅ ਹੇਠ ਕੰਮ ਕਰ ਰਹੀ ਹੈ। ਕਾਮਰੇਡ ਅਰਸ਼ੀ ਇੱਥੇ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਲਗਾਤਾਰ ਭਾਰਤ ਵਿਰੋਧੀ ਫੈਸਲੇ ਲਏ ਹਨ। ਖੇਤ ਮਜ਼ਦੂਰ ਸਭਾ ਦੀ ਸੂਬਾ ਜਨਰਲ ਸਕੱਤਰ ਬੀਬੀ ਦੇਵੀ ਕੁਮਾਰੀ ਅਤੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਮਾਸਟਰ ਅਸ਼ੋਕ ਕੌਸ਼ਲ ਨੇ ਕਿਹਾ ਕਿ ਮਨਰੇਗਾ ਦਾ ਬਜਟ ਘਟਾਉਣ ਵਾਲੀ ਸਰਕਾਰ ਤੋਂ ਗਰੀਬਾਂ ਦੇ ਭਲੇ ਦੀ ਆਸ ਬਿਲਕੁਲ ਨਹੀਂ ਰੱਖਣੀ ਚਾਹੀਦੀ। ਇਸ ਮੌਕੇ ਪ੍ਰੇਮ ਚਾਵਲਾ, ਕਾਮਰੇਡ ਗੁਰਨਾਮ ਸਿੰਘ, ਗੋਰਾ ਪਿੱਪਲੀ, ਸ਼ਸ਼ੀ ਸ਼ਰਮਾ ਅਤੇ ਗੋਰਾ ਪਿਪਲੀ ਨੇ ਕਿਹਾ ਕਿ ਸਾਰੀਆਂ ਮੰਗਾਂ ਨੂੰ ਲੈਕੇ 16 ਜਨਵਰੀ ਨੂੰ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਕੀਤੀ ਜਾ ਰਹੀ ਸਾਂਝੀ ਰੈਲੀ ਵਿੱਚ ਸਾਥੀਆਂ ਸਮੇਤ ਸ਼ਮੂਲੀਅਤ ਕਰਨ ਅਤੇ ਮਨਰੇਗਾ ਦਾ ਨਵਾਂ ਕਾਨੂੰਨ ਰੱਦ ਕਰਵਾਉਣ ਲਈ ਲੰਮਾ ਸੰਘਰਸ਼ ਕੀਤਾ ਜਾਵੇਗਾ।

Advertisement
Advertisement
×