ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ
ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਨੌਂ ਹੜ੍ਹ ਪੀੜਤਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਵਿੱਚ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਤੇ ਹਲਕਾ...
Advertisement
ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਨੌਂ ਹੜ੍ਹ ਪੀੜਤਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਵਿੱਚ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਤੇ ਹਲਕਾ ਸੁਨਾਮ ਦੇ ਸੰਗਠਨ ਇੰਚਾਰਜ ਅਵਤਾਰ ਸਿੰਘ ਈਲਵਾਲ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਹਾਜ਼ਰ ਸਨ। ਹੜ੍ਹ ਪੀੜਤਾਂ ਵਿੱਚ ਪਿੰਡ ਉਭਾਵਾਲ ਦੇ ਜੀਤ ਸਿੰਘ ਤੇ ਨਿਰਮਲ ਸਿੰਘ, ਪਿੰਡ ਬਹਾਦਰਪੁਰ ਦੇ ਲਾਭ ਸਿੰਘ, ਪਿੰਡ ਦੁੱਗਾਂ ਦੇ ਗੁਲਜ਼ਾਰ ਸਿੰਘ ਤੇ ਚਮਕੌਰ ਸਿੰਘ ਅਤੇ ਪਿੰਡ ਕੁੰਨਰਾਂ ਦੇ ਕੁਲਜੀਤ ਸਿੰਘ, ਗੁਲਜ਼ਾਰ ਸਿੰਘ, ਪਰਮਜੀਤ ਕੌਰ ਅਤੇ ਸੁਖਦੀਪ ਸਿੰਘ ਸ਼ਾਮਲ ਹਨ।
Advertisement
Advertisement
×