ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਜੂਨ
ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਮਹਾਮਾਰੀ ਕਾਰਨ ਜਾਨ ਗਵਾਉਣ ਵਾਲਿਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਾਰੀ ਹੈ। ਜੇ ਕੋਈ ਵੀ ਯੋਗ ਵਿਅਕਤੀ ਇਸ ਸਬੰਧੀ ਦਸਤਾਵੇਜ਼/ਦਰਖ਼ਾਸਤ ਜਮ੍ਹਾਂ ਨਹੀਂ ਕਰਵਾ ਸਕਿਆ ਤਾਂ ਉਹ ਐੱਸਡੀਐੱਮ ਦਫ਼ਤਰਾਂ ਵਿੱਚ ਜਮ੍ਹਾਂ ਕਰਵਾ ਸਕਦਾ ਹੈ। ਜੇ ਕੋਈ ਵੀ ਯੋਗ ਵਿਅਕਤੀ ਇਸ ਸਬੰਧੀ ਦਸਤਾਵੇਜ਼ ਦਰਖ਼ਾਸਤ ਜਮ੍ਹਾਂ ਨਹੀਂ ਕਰਵਾ ਸਕਿਆ ਹੈ ਤਾਂ ਉਹ ਅਗਲੇ 90 ਦਿਨਾਂ ਦੇ ਵਿੱਚ ਵਿੱਚ ਆਪਣੀਆਂ ਦਰਖ਼ਾਸਤਾਂ ਦਫ਼ਤਰ ਸਿਵਲ ਸਰਜਨ ਸੰਗਰੂਰ, ਡੀਸੀ ਦਫ਼ਤਰ ਸੰਗਰੂਰ ਜਾਂ ਐੱਸਡੀਐੱਮ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦਾ ਹੈ।
ਏਡੀਸੀ ਨੇ ਦੱਸਿਆ ਕਿ ਪ੍ਰਤੀਬੇਨਤੀ ਨਾਲ ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮਕਰਤਾ ਅਤੇ ਮ੍ਰਿਤਕ ਵਿਅਕਤੀ ਦੇ ਸਬੰਧ ਦੇ ਪਛਾਣ ਕਾਰਡ ਦੀ ਕਾਪੀ, ਕੋਵਿਡ-19 ਟੈਸਟ ਦੀ ਪਾਜ਼ੇਟਿਵ ਰਿਪੋਰਟ ਦੀ ਕਾਪੀ, ਹਸਪਤਾਲ ਵੱਲੋਂ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ, ਮ੍ਰਿਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਅਤੇ ਮ੍ਰਿਤਕ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਤੀਬੇਨਤੀ ਨਾਲ ਨੱਥੀ ਕਰ ਕੇ ਦਿੱਤਾ ਜਾਵੇ।