ਹਲਦੀ ਰੋਗ ਕਾਰਨ ਨੁਕਸਾਨੇ ਝੋਨੇ ਦਾ ਮੁਆਵਜ਼ਾ ਮੰਗਿਆ
ਜ਼ਿਲ੍ਹਾ ਮਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਵਿੱਚ ਚੀਨੀ ਵਾਇਰਸ ਅਤੇ ਹਲਦੀ ਰੋਗ ਨਾਲ ਖਰਾਬ ਹੋਈ ਝੋਨੇ ਦੀ ਸੈਂਕੜੇ ਏਕੜ ਫਸਲ ਦੇ ਮੁਆਵਜ਼ੇ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ ਅਤੇ ਮਾਨ ਸਿੰਘ ਸੱਦੋਪੁਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਡੀ ਸੀ ਵਿਰਾਜ ਐਸ ਤਿੜਕੇ ਨੂੰ ਝੋਨੇ ਦੇ ਹੋਏ ਖਰਾਬੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਝੋਨੇ ਦੀ ਫਸਲ ’ਤੇ ਚੀਨੀ ਵਾਇਰਸ (ਬੌਣੇ ਰੋਗ) ਅਤੇ ਹਲਦੀ ਰੋਗ ਦੇ ਹਮਲੇ ਕਾਰਨ ਸੈਂਕੜੇ ਏਕੜ ਫਸਲ ਖਰਾਬ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਖਰਾਬ ਹੋਏ ਝੋਨੇ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਆਵਜ਼ਾ ਨਾ ਦਿੱਤਾ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਡੀ ਸੀ ਨੂੰ ਮੰਗ ਪੱਤਰ ਸੌਂਪਣ ਵਾਲੇ ਕਿਸਾਨ ਵਫਦ ਵਿਚ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ ਅਤੇ ਮਾਨ ਸਿੰਘ ਸੱਦੋਪੁਰ ਦੇ ਨਾਲ ਮਨਜੀਤ ਸਿੰਘ ਨੱਥੋਹੇੜੀ, ਸਮਸ਼ੇਰ ਸਿੰਘ ਆਦਮਪਾਲ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ, ਸਤਿੰਦਰ ਸਿੰਘ ਭੁਮਸੀ ਅਤੇ ਜਸਪ੍ਰੀਤ ਸਿੰਘ ਆਦਿ ਸ਼ਾਮਲ ਸਨ।