ਧੂਰੀ: ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਪ੍ਰੀਤ ਨੇ ਅੱਜ ਵੀਰਪਾਲ ਕੌਰ ਇੰਸਾਂ ਦੇ ਖ਼ਿਲਾਫ਼ ਥਾਣਾ ਸਦਰ ਧੂਰੀ ਵਿਖੇ ਇੱਕ ਦਰਖ਼ਾਸਤ ਦਿੱਤੀ। ਉਨ੍ਹਾਂ ਦੱਸਿਆ ਕਿ ਵੀਰਪਾਲ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਦਨਾਮ ਕਰਨ ਲਈ ਡੇਰਾ ਸਿਰਸਾ ਦੇ ਸੌਦਾ ਸਾਧ ਵਲੋਂ ਗੁਰੂ ਸਾਹਿਬਾਨ ਦੀ ਨਕਲ ਕਰਨ ਲਈ ਪਹਿਨੇ ਪਹਿਰਾਵੇ ਦੇ ਮਾਮਲੇ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਂਅ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਦੇ ਚੱਲਦਿਆਂ ਪਾਰਟੀ ਵਰਕਰਾਂ ਦੇ ਮਨਾਂ ਵਿਚ ਵੀਰਪਾਲ ਕੌਰ ਖ਼ਿਲਾਫ਼ ਰੋਸ ਹੈ। ਵੀਰਪਾਲ ਕੌਰ ਵੱਲੋਂ ਕੀਤੇ ਕੂੜ ਪ੍ਰਚਾਰ ਕਾਰਨ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਦਰਖ਼ਾਸਤ ਦਿੱਤੀ ਗਈ ਹੈ। -ਨਿੱਜੀ ਪੱਤਰ ਪ੍ਰੇਰਕ