DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੰਪਿਊਟਰ ਅਧਿਆਪਕਾਂ ਵੱਲੋਂ ਆਰ-ਪਾਰ ਦਾ ਸੰਘਰਸ਼ ਵਿੱਢਣ ਦਾ ਐਲਾਨ

ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ’ਤੇ ਨਾਰਾਜ਼ਗੀ ਜਤਾੲੀ; 191 ਦਿਨਾਂ ਦੇ ਸੰਘਰਸ਼ੀ ਮੋਰਚੇ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਜਾਰੀ

  • fb
  • twitter
  • whatsapp
  • whatsapp
featured-img featured-img
ਸੰਘਰਸ਼ੀ ਮੋਰਚੇ ਨੂੰ ਸਮਰਪਿਤ ਕੈਲੰਡਰ ਜਾਰੀ ਕਰਦੇ ਹੋਏ ਅਧਿਆਪਕ। -ਫੋਟੋ: ਲਾਲੀ
Advertisement

ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸਥਾਨਕ ਅਗਰਵਾਲ ਧਰਮਸਾਲਾ ਵਿਖੇ ਸੂਬਾ ਕਮੇਟੀ ਮੈਂਬਰ ਨਰਦੀਪ ਸ਼ਰਮਾ ਤੇ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸੁਪਰੀਮ ਕੋਰਟ ਵਿੱਚ ਕੇਸ ਦੀ ਸੁਣਵਾਈ, ਵਿਭਾਗੀ ਗਤੀਵਿਧੀਆਂ, ਆਉਣ ਵਾਲੇ ਸੰਘਰਸ਼ ਦੀ ਰੂਪ ਰੇਖਾ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਮੌਕੇ ਲਗਾਤਾਰ ਸਰਕਾਰ ਦੀ ਸਬ-ਕਮੇਟੀ ਨਾਲ ਮੀਟਿੰਗਾਂ ਦੌਰਾਨ ਸਹਿਮਤੀ ਬਣਨ ਦੇ ਬਾਵਜੂਦ ਵਿੱਤ ਵਿਭਾਗ ਵੱਲੋ ਅਣਰਿਵਾਈਜ਼ਡ ਡੀ ਏ ਜਾਰੀ ਨਾ ਕਰਨਾ, ਮੌਤਾਂ ਦੇ ਕੇਸਾਂ ਸਬੰਧੀ ਕੋਈ ਨੀਤੀ ਜਾਰੀ ਨਾ ਕਰਨ ਤੇ ਛੇਵੇਂ ਪੇਅ ਕਮਿਸ਼ਨ ਬਾਰੇ ਫ਼ੈਸਲਾ ਨਾ ਲੈਣ ਅਤੇ ਹੋਰ ਵਿਭਾਗੀ ਮੁੱਦਿਆਂ ਨੂੰ ਹੱਲ ਨਾ ਕਰਨ ਸਬੰਧੀ ਸਰਕਾਰ ਤੇ ਵਿਭਾਗ ਖ਼ਿਲਾਫ਼ ਨਾਰਾਜ਼ਗੀ ਜ਼ਾਹਿਰ ਕੀਤੀ ਗਈ। ਜ਼ਿਲ੍ਹਾ ਕਨਵੀਨਰ ਮੰਜੂ ਰਾਣੀ ਅਤੇ ਅਵਤਾਰ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਜਸਵਿੰਦਰ ਕੌਰ, ਸੋਨੀਆ ਬਾਂਸਲ, ਰਾਜਪਾਲ, ਤੇਜਿੰਦਰ ਬਾਂਸਲ, ਵਰਿੰਦਰ ਹੰਸ, ਸੁਮਿਤ ਖੁਰਾਣਾ ਆਦਿ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਹੀ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਵੱਡੇ ਪੱਧਰ ’ਤੇ ਆਰ-ਪਾਰ ਦਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਵਿਭਾਗ ਹੋਵੇਗਾ। ਇਸ ਦੌਰਾਨ 191 ਦਿਨ ਦੇ ਸੰਗਰੂਰ ਮੋਰਚੇ ਨੂੰ ਸਮਰਪਿਤ ਸਾਲ 2026 ਦਾ ਜਥੇਬੰਦੀ ਦਾ ਕੈਲੰਡਰ ਜਾਰੀ ਕੀਤਾ ਗਿਆ। ਮੀਟਿੰਗ ਵਿਚ ਨੀਰਜ ਯਾਦਵ, ਵਿਸ਼ਾਲ ਕੁਮਾਰ, ਵਿਕਰਮਜੀਤ ਸਿੰਘ, ਸੁਸ਼ੀਲ ਕੁਮਾਰ, ਸੁਖਵਿੰਦਰ ਸਿੰਘ, ਅਮਿਤ ਸ਼ਰਮਾ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਰਵੀ ਸੈਣੀ, ਗੌਰਵ ਜੰਡੂ, ਕੁਲਦੀਪ ਸ਼ਰਮਾ ਅਤੇ ਸੁਨੀਲ ਕੁਮਾਰ ਹਾਜ਼ਰ ਸਨ।

Advertisement

Advertisement
Advertisement
×