DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Computer Teachers Protest: ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਨ ਆਏ ਕੰਪਿਊਟਰ ਅਧਿਆਪਕ ਹਿਰਾਸਤ ਵਿਚ ਲਏ

ਅਧਿਆਪਕਾਂ ਨੂੰ ਹਿਰਾਸਤ ਵਿਚ ਲੈ ਕੇ ਪੁਲੀਸ ਥਾਣਾ ਚੀਮਾ ਭੇਜਿਆ

  • fb
  • twitter
  • whatsapp
  • whatsapp
Advertisement

ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਅੱਜ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ। ਇਹ ਕੰਪਿਊਟਰ ਅਧਿਆਪਕ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਸੁਨਾਮ ਪਹੁੰਚੇ ਹੋਏ ਸਨ।

ਘਿਰਾਓ ਕਰਨ ਤੋਂ ਪਹਿਲਾਂ ਇਹ ਅਧਿਆਪਕ ਸਥਾਨਕ ਮਾਤਾ ਮੋਦੀ ਪਾਰਕ ਵਿਚ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਏ ਅਤੇ ਕੈਬਨਿਟ ਮੰਤਰੀ ਦੀ ਕੋਠੀ ਵੱਲ ਵਹੀਰਾਂ ਘੱਤਣ ਦੀ ਤਿਆਰੀ ਵਿਚ ਸਨ ਪਰੰਤੂ ਮੌਕੇ ’ਤੇ ਪਹੁੰਚੀ ਪੁਲੀਸ ਵੱਲੋਂ ਜਥੇਬੰਦੀ ਦੇ ਕਰੀਬ ਦੋ ਦਰਜਨ ਵੀ ਵੱਧ ਅਧਿਆਪਕਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

Advertisement

ਇਸ ਮੌਕੇ ਕੰਪਿਊਟਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਹਿਰਾਸਤ ਵਿਚ ਲਏ ਗਏ ਕੰਪਿਊਟਰ ਟੀਚਰਜ਼ ਯੂਨੀਅਨ ਦੇ ਅਧਿਆਪਕਾਂ ਨੂੰ ਪੁਲੀਸ ਦੀ ਗੱਡੀ ਵਿਚ ਬਿਠਾ ਕੇ ਪੁਲੀਸ ਥਾਣਾ ਚੀਮਾ ਭੇਜ ਦਿੱਤਾ ਗਿਆ।

Advertisement

Advertisement
×